ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਨੇ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਕੁਸ਼ਤੀ ਸੰਘ ਦੇ ਮੁਖੀ ਤੇ ਭਾਜਪਾ ਸਾਂਸਦ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ। ਪਿਛਲੇ ਦਿਨੀਂ ਪੁਲਵਾਮਾ ਹਮਲੇ ਨੂੰ ਲੈ ਕੇ ਦਿੱਤੇ ਗਏ ਬਿਆਨ ਦੇ ਬਾਅਦ ਸਤਪਾਲ ਮਲਿਕ ਕਾਫੀ ਚਰਚਾ ਵਿਚ ਦਿਖਾਈ ਦਿੱਤੇ ਸਨ ਇਕ ਦਿਨ ਪਹਿਲਾਂ ਹੀ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਹ ਜੰਤਰ-ਮੰਤਰ ਪਹੁੰਚ ਕੇ ਪਹਿਲਵਾਨਾਂ ਦਾ ਸਮਰਥਨ ਕਰਨਗੇ।
ਸਤਪਾਲ ਮਲਿਕ ਨੇ ਕਿਹਾ ਕਿ ਪਹਿਲਵਾਨਾਂ ਦਾ ਸਮਰਥਨ ਵਧਾਉਣ ਦੀ ਲੋੜ ਹੈ ਤੇ ਮੈਂ ਇਸ ਨੂੰ ਵਧਾਉਣ ਲਈ ਵਿਅਕਤੀਗਤ ਤੌਰ ‘ਤੇ ਆਪਣੀ ਭੂਮਿਕਾ ਨਿਭਾਵਾਂਗੇ ਕਿਉਂਕਿ ਇਹ ਲੜਾਈ ਸਿਰਫ ਉਨ੍ਹਾਂ ਦੀ ਨਹੀਂ, ਇਹ ਸਾਡੇ ਦੇਸ਼ ਦੀਆਂ ਸਾਰੀਆਂ ਮਹਿਲਾਵਾਂ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਪਹਿਲਵਾਨ ਲੜਕਿਆਂ ਨੂੰ ਹੌਸਲਾ ਰੱਖਣ ਲਈ ਕਹਿਣਾ ਚਾਹੁੰਦਾ ਹਾਂ ਕਿਉਂਕਿ ਇਹ ਇਸ ਲੜਾਈ ਵਿਚ ਸਫਲ ਹੋਣਗੀਆਂ, ਦੇਸ਼ ਇਨ੍ਹਾਂ ਦੇ ਨਾਲ ਹੈ। ਇਨ੍ਹਾਂ ਨੂੰ ਕੁਸ਼ਤੀ ਦੇ ਖੇਤਰ ਵਿਚ ਭ੍ਰਿਸ਼ਟਾਚਾਰ ਖਤਮ ਕਰਨ ਲਈ ਸੰਘਰਸ਼ ਕਰਨ ਵਾਲੀਆਂ ਲੜਕੀਆਂ ਵਜੋਂ ਯਾਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ : CM ਮਾਨ ਸ਼ਹੀਦ ਹਰਕ੍ਰਿਸ਼ਨ ਦੇ ਘਰ ਗੁਰਦਾਸਪੁਰ ਪਹੁੰਚੇ, ਪਰਿਵਾਰ ਨੂੰ 1 ਕਰੋੜ ਦਾ ਸੌਂਪਿਆ ਚੈੱਕ
ਸਤਪਾਲ ਮਲਿਕ ਨੇ ਕਿਹਾ ਕਿ ਜਦੋਂ ਕਿਸਾਨ ਸੰਘਾਂ ਨੇ ਕੁਝ ਮਹੀਨੇ ਪਹਿਲਾਂ ਵਿਰੋਧ ਪ੍ਰਦਰਸ਼ਨ ਕੀਤਾ ਤਾਂ ਉਹ PM ਮੋਦੀ ਤੋਂ ਮਾਫੀ ਮੰਗਣ ਵਿਚ ਸਫਲ ਰਹੇ ਸਨ। ਪਹਿਲਵਾਨ ਵੀ ਇਸ ਹੀ ਤਰ੍ਹਾਂ ਸਫਲ ਹੋ ਕੇ ਰਹਿਣਗੇ। ਇਸ ਤੋਂ ਪਹਿਲਾਂ ਬਜਰੰਗ ਪੂਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਸਣੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਨੇ ਕਿਹਾ ਕਿ 7 ਮਹਿਲਾ ਪਹਿਲਵਾਨਾਂ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਜਾ ਰਹੀ ਹੈ ਜਿਨ੍ਹਾਂ ਨੇ ਕੁਸ਼ਤੀ ਮਹਾਸੰਘ ਖਿਲਾਫ ਜਿਣਸੀ ਸ਼ੋਸ਼ਣ ਤੇ ਅਪਰਾਧਿਕ ਧਮਕੀ ਦੀਆਂ ਵੱਖ-ਵੱਖ ਸ਼ਿਕਾਇਤਾਂ ਦਰਜ ਕਰਾਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: