ਸੁਪਰੀਮ ਕੋਰਟ ‘ਆਪ’ ਨੇਤਾ ਸਤੇਂਦਰ ਜੈਨ ਦੀ ਪਟੀਸ਼ਨ ‘ਤੇ ਮੰਗਲਵਾਰ ਨੂੰ ਸੁਣਵਾਈ ਕਰਨ ਲਈ ਤਿਆਰ ਹੋ ਗਿਆ ਹੈ। ਸਤੇਂਦਰ ਜੈਨ ਨੇ ਆਪਣੀ ਪਟੀਸ਼ਨ ‘ਚ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ।
ਦੱਸ ਦਈਏ ਕਿ ਮੰਤਰੀ ਸਤੇਂਦਰ ਜੈਨ ਦੀ ਪਟੀਸ਼ਨ ਦਿੱਲੀ ਹਾਈ ਕੋਰਟ ‘ਚ ਖਾਰਜ ਕਰ ਦਿੱਤੀ ਗਈ ਸੀ, ਜਿਸ ‘ਚ ਉਨ੍ਹਾਂ ਨੇ ਆਪਣੇ ਖਿਲਾਫ ਮਨੀ ਲਾਂਡਰਿੰਗ ਮਾਮਲੇ ਨੂੰ ਕਿਸੇ ਹੋਰ ਅਦਾਲਤ ‘ਚ ਟਰਾਂਸਫਰ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਈਡੀ ਨੇ ਆਮ ਆਦਮੀ ਪਾਰਟੀ ਨੇਤਾ ਸਤੇਂਦਰ ਜੈਨ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ 2017 ਵਿੱਚ ਦਰਜ ਕੇਂਦਰੀ ਜਾਂਚ ਬਿਊਰੋ (CBI) ਦੀ ਐਫਆਈਆਰ ਦੇ ਅਧਾਰ ‘ਤੇ ਜੈਨ ਅਤੇ ਦੋ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਸੀ। ਜੈਨ ‘ਤੇ ਉਸ ਨਾਲ ਜੁੜੀਆਂ ਚਾਰ ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਦਾ ਦੋਸ਼ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਦੀ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਮੰਗ ਵਾਲੀ ਈਡੀ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਤੋਂ ਬਾਅਦ ਮਾਮਲਾ ਸਪੈਸ਼ਲ ਜੱਜ ਵਿਕਾਸ ਢਲ ਨੂੰ ਟਰਾਂਸਫਰ ਕਰ ਦਿੱਤਾ ਗਿਆ। ਇਸ ਮਾਮਲੇ ਦੀ ਸੁਣਵਾਈ ਪਹਿਲਾਂ ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਕੀਤੀ ਸੀ।