ਦੁਨੀਆ ਭਰ ਵਿੱਚ ਇਸਲਾਮ ਦੇ ਸਰਪ੍ਰਸਤ ਅਖਵਾਉਣ ਵਾਲੇ ਸਾਊਦੀ ਅਰਬ ਨੇ ਸੁੰਨੀ ਮੁਸਲਮਾਨਾਂ ਦੇ ਸਭ ਤੋਂ ਵੱਡੇ ਸੰਗਠਨ ਤਬਲੀਗੀ ਜਮਾਤ ‘ਤੇ ਪਾਬੰਦੀ ਲਾ ਦਿੱਤੀ ਹੈ। ਤਬਲੀਗੀ ਜਮਾਤ ਨੂੰ ਅੱਤਵਾਦ ਦਾ ਸਭ ਤੋਂ ਵੱਡਾ ਐਂਟਰੀ ਗੇਟ ਦੱਸਦੇ ਹੋਏ ਇਸ ‘ਤੇ ਪੂਰੀ ਤਰ੍ਹਾਂ ਬੈਨ ਲਾਉਣ ਦਾ ਫੈਸਲਾ ਲਿਆ ਹੈ।
ਸਰਕਾਰ ਨੇ ਸਪੱਸ਼ਟ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਹੁਣ ਤੋਂ ਲੋਕਾਂ ਨੂੰ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਤਬਲੀਗੀ ਜਮਾਤ ਨੂੰ ਮਿਲਣ ਦੀ ਕੋਈ ਲੋੜ ਨਹੀਂ ਹੈ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਸੰਪਰਕ ਕਰਨਾ ਜ਼ਰੂਰੀ ਨਹੀਂ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਸਰਕਾਰ ਮੁਤਾਬਕ ਇਹ ਸੰਗਠਨ ਸਮਾਜ ਲਈ ਖਤਰਨਾਕ ਹੈ ਅਤੇ ਦੇਸ਼ ‘ਚ ਅੱਤਵਾਦ ਦੇ ਦਰਵਾਜ਼ੇ ਖੋਲ੍ਹਣ ਦੀ ਸਮਰੱਥਾ ਰੱਖਦਾ ਹੈ। ਇਸ ਕਾਰਨ ਸਰਕਾਰ ਨੇ ਸਾਰੀਆਂ ਮਸਜਿਦਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਕਿ ਤਬਲੀਗੀ ਜਮਾਤ ਸਮਾਜ ਲਈ ਕਿਉਂ ਅਤੇ ਕਿਵੇਂ ਖਤਰਨਾਕ ਹੈ।
ਇਹ ਵੀ ਪੜ੍ਹੋ : Breaking : ਪੰਜਾਬ ਵੱਲੋਂ BSF ਵਾਲੇ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਚੁਣੌਤੀ, ਕੇਂਦਰ ਨੂੰ ਨੋਟਿਸ ਜਾਰੀ
ਸਾਊਦੀ ਸਰਕਾਰ ਦਾ ਇਹ ਵੀ ਮੰਨਣਾ ਹੈ ਕਿ ਜੇਕਰ ਤਬਲੀਗੀ ਜਮਾਤ ਦੇ ਗਲਤ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਇਸ ਬਾਰੇ ਲਗਾਤਾਰ ਜਾਣਕਾਰੀ ਹੋਵੇਗੀ, ਇਸ ਨਾਲ ਸਮਾਜ ‘ਚ ਤਬਲੀਗੀ ਦੀ ਅਹਿਮੀਅਤ ਘੱਟ ਜਾਏਗੀ। ਹੁਣ ਕਿਉਂਕਿ ਸਾਊਦੀ ਅਰਬ ਵਿੱਚ ਮੁਸਲਮਾਨਾਂ ਦੀ ਗਿਣਤੀ ਕਾਫੀ ਹੈ, ਅਜਿਹੇ ‘ਚ ਤਬਲੀਗੀ ਜਮਾਤ ਲਈ ਇਹ ਫੈਸਲਾ ਇੱਕ ਵੱਡਾ ਝਟਕਾ ਸਾਬਤ ਹੋ ਸਕਦਾ ਹੈ।