ਸਾਊਦੀ ਅਰਬ 1 ਦਸੰਬਰ ਤੋਂ ਭਾਰਤ ਸਮੇਤ ਛੇ ਦੇਸ਼ਾਂ ਤੋਂ ਆਉਣ ਵਾਲੇ ਪ੍ਰਵਾਸੀਆਂ ‘ਤੇ ਯਾਤਰਾ ਪਾਬੰਦੀ ਹਟਾ ਰਿਹਾ ਹੈ। ਸਾਊਦੀ ਨੇ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਫਰਵਰੀ ਵਿਚ ਅੰਤਰਰਾਸ਼ਟਰੀ ਯਾਤਰੀਆਂ ਦੇ ਦਾਖਲੇ ‘ਤੇ ਪਾਬੰਦੀ ਲਾਈ ਸੀ।
ਪਾਕਿਸਤਾਨ, ਵੀਅਤਨਾਮ, ਬ੍ਰਾਜ਼ੀਲ, ਇੰਡੋਨੇਸ਼ੀਆ ਅਤੇ ਮਿਸਰ ਦੇ ਲੋਕਾਂ ਨੂੰ ਵੀ ਸਿੱਧੇ ਸਾਊਦੀ ਅਰਬ ਦੀ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਸਾਊਦੀ ਅਰਬ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਮੁਤਾਬਕ ਇਨ੍ਹਾਂ ਛੇ ਦੇਸ਼ਾਂ ਦੇ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯਾਤਰੀਆਂ ਨੂੰ ਦੇਸ਼ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਗੌਰਤਲਬ ਹੈ ਕਿ ਸਾਊਦੀ ਅਰਬ ਨੇ 3 ਜਨਵਰੀ, 2021 ਨੂੰ ਪਾਬੰਦੀ ਹਟਾ ਦਿੱਤੀ ਸੀ ਪਰ ਬ੍ਰਿਟੇਨ, ਦੱਖਣੀ ਅਫਰੀਕਾ ਅਤੇ ਬ੍ਰਾਜ਼ੀਲ ਵਿੱਚ ਕੋਰੋਨਾ ਮਾਮਲਿਆਂ ਵਿੱਚ ਵਿਸ਼ਵਵਿਆਪੀ ਵਾਧੇ ਦੇ ਮੱਦੇਨਜ਼ਰ ਇਸ ਨੇ ਦੁਬਾਰਾ ਪਾਬੰਦੀ ਲਗਾ ਦਿੱਤੀ ਸੀ। ਫਰਵਰੀ ‘ਚ ਸਾਊਦੀ ਅਰਬ ਨੇ ਅਮਰੀਕਾ, ਬ੍ਰਿਟੇਨ, ਪੁਰਤਗਾਲ, ਸਵਿਟਜ਼ਰਲੈਂਡ, ਸਵੀਡਨ, ਜਰਮਨੀ, ਫਰਾਂਸ, ਇਟਲੀ, ਯੂਏਈ, ਲੇਬਨਾਨ, ਤੁਰਕੀ, ਮਿਸਰ, ਆਇਰਲੈਂਡ, ਅਰਜਨਟੀਨਾ, ਬ੍ਰਾਜ਼ੀਲ, ਦੱਖਣੀ ਅਫਰੀਕਾ, ਭਾਰਤ, ਪਾਕਿਸਤਾਨ ਆਦਿ ਦੇਸ਼ਾਂ ਦੇ ਯਾਤਰੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਸੀ ਤਾਂ ਜੋ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ।