ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। SBS ਨਗਰ ਪੁਲਿਸ ਨੇ ਅੰਤਰਰਾਜੀ ਡਰੱਗ ਲੌਜਿਸਟਿਕ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਦੌਰਾਨ ਪੁਲਿਸ ਵੱਲੋਂ ਕੁੱਲ 11 ਦੋਸ਼ੀਆਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਨੇ ਟਵੀਟ ਕਰਦਿਆਂ ਦੱਸਿਆ ਕਿ SBS ਨਗਰ ਪੁਲਿਸ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੱਲ ਰਹੇ ਅੰਤਰਰਾਜੀ ਡਰੱਗ ਲੌਜਿਸਟਿਕ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਫੜੇ ਗਏ 11 ਦੋਸ਼ੀਆਂ ਦੇ ਕੋਲੋਂ 300 ਗ੍ਰਾਮ ਹੈਰੋਇਨ, 4 ਕਾਰਾਂ, 6 ਮੋਟਰਸਾਈਕਲ, ਇਲੈਕਟ੍ਰਾਨਿਕ ਯੰਤਰ, ਗਹਿਣੇ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : ਕਪੂਰਥਲਾ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਮੌ.ਤ, ਮਾਮਲੇ ਜਾਂਚ ‘ਚ ਜੁਟੀ ਪੁਲਿਸ
DGP ਗੌਰਵ ਯਾਦਵ ਨੇ ਅੱਗੇ ਲਿਖਿਆ ਕਿ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”