ਸੁਪਰੀਮ ਕੋਰਟ ਨੇ ਵੀਰਵਾਰ ਨੂੰ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਦੀ ਉਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ, ਜਿਸ ਵਿਚ ਦਿੱਲੀ ਵਿਚ ਪਟਾਕਿਆਂ ‘ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਹਵਾ ਦਾ ਸਾਹ ਲੈਣ ਦਿਓ… ਮਠਿਆਈਆਂ ‘ਤੇ ਆਪਣਾ ਪੈਸਾ ਖਰਚ ਕਰੋ।
ਇਸ ਤੋਂ ਪਹਿਲਾਂ ਦਿਨ ‘ਚ, ਦਿੱਲੀ ਹਾਈ ਕੋਰਟ ਨੇ ਸੁਪਰੀਮ ਕੋਰਟ ਦੇ ਸਾਹਮਣੇ ਪਟਾਕਿਆਂ ਨਾਲ ਜੁੜੇ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀਪੀਸੀਸੀ) ਦੀ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਪਟੀਸ਼ਨਕਰਤਾਵਾਂ ਨੇ ਕਿਹਾ ਸੀ ਕਿ ਡੀਪੀਸੀਸੀ ਵੱਲੋਂ 14 ਸਤੰਬਰ ਨੂੰ ਲਗਾਈ ਗਈ “ਆਖਰੀ ਮਿੰਟ ਦੀ ਪਾਬੰਦੀ” ਮਨਮਾਨੀ ਅਤੇ ਗੈਰ-ਕਾਨੂੰਨੀ ਹੈ ਅਤੇ ਇਸ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ‘ਤੇ ਮਾੜਾ ਅਸਰ ਪੈਂਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਫੜਿਆ ਗਿਆ ‘ਗੱਦਾਰ’ ਫੌਜ ਦਾ ਜਵਾਨ, ਪਾਕਿਸਤਾਨ ISI ਨੂੰ ਭੇਜ ਰਿਹਾ ਸੀ ਖੁਫੀਆ ਜਾਣਕਾਰੀ
ਇੱਕ ਦਿਨ ਪਹਿਲਾਂ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਸੀ ਕਿ ਕੌਮੀ ਰਾਜਧਾਨੀ ਵਿੱਚ ਪਟਾਕਿਆਂ ਦਾ ਨਿਰਮਾਣ, ਸਟੋਰ ਕਰਨਾ ਅਤੇ ਵੇਚਣਾ ਇੱਕ ਸਜ਼ਾਯੋਗ ਅਪਰਾਧ ਹੈ ਅਤੇ ਇਸ ਲਈ 5,000 ਰੁਪਏ ਤੱਕ ਦਾ ਜੁਰਮਾਨਾ ਅਤੇ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ। ਪਟਾਕੇ ਖਰੀਦਣ ਅਤੇ ਫੂਕਣ ‘ਤੇ 200 ਰੁਪਏ ਜੁਰਮਾਨਾ ਅਤੇ ਛੇ ਮਹੀਨੇ ਦੀ ਕੈਦ ਦੀ ਸਜ਼ਾ ਵੀ ਹੋਵੇਗੀ। ਇਨ੍ਹਾਂ ਉਪਾਵਾਂ ਦਾ ਉਦੇਸ਼ ਤਿਉਹਾਰਾਂ ਦੇ ਸੀਜ਼ਨ ਦੌਰਾਨ ਹਵਾ ਪ੍ਰਦੂਸ਼ਣ ਨੂੰ ਰੋਕਣਾ ਹੈ, ਕਿਉਂਕਿ ਇਸ ਨਾਲ ਹਵਾ ਦੀ ਕੁਆਲਿਟੀ ਕਾਫ਼ੀ ਵਿਗੜ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: