Scheduled Castes are ignored in : ਚੰਡੀਗੜ੍ਹ : ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਖਵਾਲੀ ਕਰਨ ਵਾਲੀ ਗੈਰ ਰਾਜਨੀਤਕ ਸਮਾਜਿਕ ਜੱਥੇਬੰਦੀ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਵਾਲੀ ਸਰਕਾਰ ’ਚ ਅਨੁਸੂਚਿਤ ਜਾਤੀਆਂ ਨੂੰ ਅਣਗੌਲਿਆਂ ਅਤੇ ਉਨ੍ਹਾਂ ਨਾਲ ਪੱਖਪਾਤ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ‘ਚ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਨੂੰ ਅਧਿਕਾਰਾਂ ਦੀ ਪ੍ਰਾਪਤੀ ਲਈ ਕੈਪਟਨ ਸਰਕਾਰ ਵੱਲੋਂ ਸੰਵਿਧਾਨਕ ਸੰਸਥਾ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਵੀ ਮੰਗੀ (ਐਕਸ਼ਨ ਟੇਕਣ) ਕਾਰਵਾਈ ਦੀਆਂ ਰਿਪੋਰਟਾਂ ਨੂੰ ਅਣਦੇਖਾ ਅਤੇ ਅਣਗੌਲਿਆਂ ਕਰ ਰਹੀ ਹੈ, ਜੋਕਿ ਇਕ ਸਾਜ਼ਿਸ਼ ਤਹਿਤ ਹੈ। ਸ. ਕੈਂਥ ਨੇ ਕਿਹਾ ਕਿ ਮੁੱਖ ਮੰਤਰੀ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਹਾਊਸ ਵਿੱਚ ਅਨੁਸੂਚਿਤ ਜਾਤੀ ਵਿਰੋਧੀ ਤਾਕਤਾਂ ਦਾ ਬੋਲਬਾਲਾ ਹੈ, ਜਿਸ ਕਾਰਨ ਉਨ੍ਹਾਂ ਨਾਲ ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਆਗੂਆਂ ਨਾਲ ਜਾਤੀ ਦੇ ਅਧਾਰ ਤੇ ਵਿਤਕਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਸੰਵਿਧਾਨਕ ਸੰਸਥਾਵਾਂ ਨੂੰ ਕੈਪਟਨ ਦੀ ਸਰਕਾਰ ‘ਚ ਕੀਤਾ ਗਿਆ ਅਪਮਾਨਿਤ ਕੀਤਾ ਗਿਆ ਹੈ।
ਸ. ਕੈਂਥ ਨੇ ਦੱਸਿਆ ਕਿ ਇਸ ਸਬੰਧੀ “ਡਿਜੀਟਲ ਜਾਗਰੂਕਤਾ”(ਡਿਜਿਟਲ ਅਵੇਂਅਰਨੈਂਸ਼) ਮੁਹਿੰਮ ਚਲਾਉਣ ਲਈ ਇੱਕ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਅਨੁਸੂਚਿਤ ਜਾਤੀਆਂ ਨੂੰ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਸਮਾਜ ਪ੍ਰਤੀ ਪੱਖਪਾਤੀ ਅਤੇ ਜਾਤੀਵਾਦੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਨੂੰ ਸ਼ਾਸਨ ਪ੍ਰਸ਼ਾਸਨ ਨਿਆਂ ਦੇਣ ਦੀ ਪ੍ਰਕਿਰਿਆ ਵਿਚ ਢਿੱਲ-ਮਠ ਅਤੇ ਅਣਗੌਲਿਆ ਕਰ ਰਿਹਾ ਹੈ।