ਹਰਿਆਣਾ ਦੇ ਪਲਵਲ ‘ਚ ਚੱਲਦੀ ਸਕੂਲ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਬੱਸ ਵਿਚ ਬਹੁਤ ਸਾਰੇ ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਨੂੰ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਸੁਰੱਖਿਅਤ ਬਾਹਰ ਕੱਢ ਲਿਆ। ਪਰ ਕੁਝ ਹੀ ਦੇਰ ‘ਚ ਬੱਸ ਅੱਗ ਦਾ ਗੋਲਾ ਬਣ ਗਈ ਅਤੇ ਬੱਸ ਵਿੱਚ ਰੱਖੇ ਸਾਰੇ ਬੱਚਿਆਂ ਦੇ ਸਕੂਲ ਬੈਗ ਸੜ ਕੇ ਸੁਆਹ ਹੋ ਗਏ। ਹਾਦਸੇ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਗ਼ਨੀਮਤ ਰਹੀ ਕਿ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਜਾਣਕਾਰੀ ਮੁਤਾਬਕ ਜਿਸ ਸਕੂਲ ਵਿੱਚ ਬੱਚੇ ਪੜ੍ਹਦੇ ਹਨ, ਉਸ ਦੀ ਆਪਣੀ ਸਕੂਲ ਬੱਸ ਨਹੀਂ ਹੈ। ਉਨ੍ਹਾਂ ਦੇ ਮਾਪਿਆਂ ਨੇ ਬੱਚਿਆਂ ਨੂੰ ਲਿਜਾਣ ਲਈ ਬੱਸ ਕਿਰਾਏ ‘ਤੇ ਲਈ ਸੀ। ਮੰਗਲਵਾਰ ਸਵੇਰੇ ਬੱਸ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ। ਜਦੋਂ ਬੱਸ ਪੁਰਾਣੀ ਜੀ.ਟੀ ਰੋਡ ‘ਤੇ ਥਾਣਾ ਸਿਟੀ ਦੇ ਕੋਲ ਪਹੁੰਚੀ ‘ਤਾਂ ਅਚਾਨਕ ਬੱਸ ‘ਚ ਅੱਗ ਲੱਗ ਗਈ। ਲੋਕ ਤੁਰੰਤ ਬੱਸ ਵੱਲ ਭੱਜੇ ਅਤੇ ਅੰਦਰ ਬੈਠੇ ਬੱਚਿਆਂ ਨੂੰ ਬਾਹਰ ਕੱਢਿਆ। ਕੁਝ ਸਮੇਂ ਵਿੱਚ ਅੱਗ ਵਧਦੀ ਹੀ ਗਈ ਅਤੇ ਦੁਕਾਨਾਂ ਦੇ ਸਾਈਨ ਬੋਰਡਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ।
ਇਹ ਵੀ ਪੜ੍ਹੋ : ਹੁਣ ਪੰਜਾਬ ‘ਚ ਗਰਮੀ ਵਿਖਾਏਗੀ ਆਪਣਾ ਰੰਗ! 39 ਡਿਗਰੀ ਤੱਕ ਜਾਏਗਾ ਇਸ ਹਫ਼ਤੇ ਪਾਰਾ
ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਸਕੂਲ ਬੱਸ ਨੂੰ ਅੱਗ ਲੱਗਣ ਕਾਰਨ ਬੱਚਿਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਪਰ ਉਨ੍ਹਾਂ ਦੇ ਬੈਗ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਬੱਸ ਨੂੰ ਅੱਗ ਲੱਗ ਗਈ।
ਵੀਡੀਓ ਲਈ ਕਲਿੱਕ ਕਰੋ -: