ਉਤਰਾਖੰਡ ਦੇ ਸਿਤਾਰਗੰਜ ਵਿਚ ਇਕ ਸਕੂਲ ਬੱਸ ਪਲਟ ਗਈ ਹੈ। ਹਾਦਸੇ ਵਿਚ ਇਕ ਟੀਚਰ ਤੇ ਸਟੂਡੈਂਟ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਜਿਸ ਸਮੇਂ ਇਹ ਹਾਦਸਾ ਵਾਪਿਆ, ਉਸ ਸਮੇਂ ਬੱਸ ਵਿਚ 51 ਬੱਚੇ ਸਵਾ ਸਨ ਤੇ 7 ਸਕੂਲ ਸਟਾਫ ਵੀ ਮੌਜੂਦ ਸਨ। ਬੱਸ ਪਲਟਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ।
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਹਾਦਸੇ ‘ਤੇ ਟਵੀਟ ਕਰਕੇ ਕਿਹਾ ਕਿ ਸਿਤਾਰਗੰਜ ਵਿਚ ਵੇਦਰਾਮ ਸਕੂਲ ਦੀ ਬੱਸ ਦੇ ਦੁਰਘਟਨਾਗ੍ਰਸਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਵਿਚ 2 ਲੋਕਾਂ ਦੇ ਦੇਹਾਂਤ ਤੇ ਕਈ ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਦੁਖਦਾਇਕ ਖਬਰ ਵੀ ਮਿਲੀ ਹੈ। ਪ੍ਰਸ਼ਾਸਨ ਵੱਲੋਂ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਸ ਹਾਦਸੇ ਵਿੱਚ ਕਈ ਵਿਦਿਆਰਥਣਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਪਰ ਕੋਈ ਅੰਕੜਾ ਜਾਰੀ ਨਹੀਂ ਕੀਤਾ ਗਿਆ ਹੈ। ਇੱਕ ਅਧਿਆਪਕ ਅਤੇ ਇੱਕ ਵਿਦਿਆਰਥੀ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ। ਫਿਲਹਾਲ ਜ਼ਖਮੀ ਵਿਦਿਆਰਥਣਾਂ ਨੂੰ ਬਚਾਉਣ ‘ਤੇ ਹੀ ਜ਼ੋਰ ਦਿੱਤਾ ਜਾ ਰਿਹਾ ਹੈ। ਸਾਰੇ ਜ਼ਖ਼ਮੀਆਂ ਨੂੰ ਮੌਕੇ ਤੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਤੁਰੰਤ ਬਾਅਦ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਸਥਾਨਕ ਲੋਕ ਮਦਦ ਲਈ ਸਭ ਤੋਂ ਪਹਿਲਾਂ ਪਹੁੰਚੇ। ਉਨ੍ਹਾਂ ਨੇ ਬੱਚਿਆਂ ਨੂੰ ਬੱਸ ਤੋਂ ਬਾਹਰ ਕੱਢਿਆ ਤੇ ਹਸਪਤਾਲ ਪਹੁੰਚਾਇਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸਿਆ ਜਾ ਰਿਹਾ ਹੈ ਕਿ ਬਾਲ ਦਿਵਸ ਦੇ ਮੌਕੇ ‘ਤੇ ਸਕੂਲੀ ਵਿਦਿਆਰਥੀਆਂ ਨੂੰ ਨਾਨਕਮੱਤਾ ਗੁਰਦੁਆਰਾ ਸਾਹਿਬ ਦੀ ਯਾਤਰਾ ‘ਤੇ ਲਿਜਾਇਆ ਗਿਆ। ਪਰ ਸੀਤਾਰੰਗਾਜ ਵਿਖੇ ਅਚਾਨਕ ਬੱਸ ਪਲਟ ਗਈ ਅਤੇ ਇਹ ਵੱਡਾ ਹਾਦਸਾ ਹੋ ਗਿਆ। ਬੱਸ ਵਿੱਚ 51 ਬੱਚੇ ਸਵਾਰ ਸਨ ਅਤੇ ਸੱਤ ਸਕੂਲ ਸਟਾਫ਼ ਵੀ ਮੌਜੂਦ ਸੀ। ਡੀਐਮ ਸਮੇਤ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।