ਪੱਛਮੀ ਬੰਗਾਲ ਵਿੱਚ ਓਮੀਕਰੋਨ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਖ਼ੌਫ ਹੋਰ ਵਧ ਗਿਆ ਹੈ। ਸੂਬੇ ‘ਚ ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸਰਕਾਰ ਨੇ ਨਵੀਆਂ ਪਾਬੰਦੀਆਂ ਲਾਈਆਂ ਹਨ। ਪੱਛਮੀ ਬੰਗਾਲ ਸਰਕਾਰ ਨੇ ਸਾਰੇ ਸਕੂਲ, ਕਾਲਜ ਤੇ ਹੋਰ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਦਫ਼ਤਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਸੂਬੇ ਵਿੱਚ ਸਿਰਫ ਜ਼ਰੂਰੀ ਸੇਵਾਵਾਂ ਦੀ ਆਗਿਆ ਦਿੱਤੀ ਗਈ ਹੈ।
ਪੱਛਮੀ ਬੰਗਾਲ ਦੇ ਮੁੱਖ ਸਕੱਤਰ ਐੱਚ. ਕੇ. ਦਿਵੇਦੀ ਮੁਤਾਬਕ ਰਾਜ ਵਿੱਚ ਲੋਕਲ ਟਰੇਨਾਂ ਸੋਮਵਾਰ ਤੋਂ ਸ਼ਾਮ 7 ਵਜੇ ਤੱਕ 50 ਫੀਸਦੀ ਸਮਰੱਥਾ ਨਾਲ ਚੱਲਣਗੀਆਂ। ਇਸ ਦੇ ਨਾਲ ਹੀ ਪਾਰਲਰ, ਜਿੰਮ ਵੀ ਬੰਦ ਰਹਿਣਗੇ। ਭਲਕੇ ਸੋਮਵਾਰ ਤੋਂ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ, ਸਪਾ, ਸੈਲੂਨ, ਬਿਊਟੀ ਪਾਰਲਰ, ਚਿੜੀਆਘਰ ਅਤੇ ਮਨੋਰੰਜਨ ਪਾਰਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਓਮੀਕਰਾਨ ਦੇ ਰਿਸਕ ਵਾਲੇ ਦੇਸ਼ ਬ੍ਰਿਟੇਨ ਤੋਂ ਸਿੱਧੀਆਂ ਉਡਾਣਾਂ ਨੂੰ ਕੋਲਕਾਤਾ ਏਅਰਪੋਰਟ ‘ਤੇ ਆਉਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੱਛਮੀ ਬੰਗਾਲ ਵਿੱਚ 1 ਜਨਵਰੀ ਨੂੰ ਓਮਿਕਰੋਨ ਦੇ ਦੋ ਹੋਰ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਰਾਜ ਵਿੱਚ ਇਸ ਦੇ ਕੁੱਲ ਕੇਸਾਂ ਦੀ ਗਿਣਤੀ 16 ਹੋ ਗਈ ਹੈ।