ਫਿਰੋਜ਼ਪੁਰ ਦੇ ਪਿੰਡ ਧੀਰਾ ਘਾਰਾ ਵਿਚ ਐਕਟਿਵਾ ਸਵਾਰ ਪ੍ਰਾਇਮਰੀ ਸਕੂਲ ਟੀਚਰ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ ਹੈ।
ਮ੍ਰਿਤਕਾ ਦੀ ਪਛਾਣ ਜਸਵੰਤ ਕੌਰ ਵਜੋਂ ਹੋਈ ਹੈ। ਉਸ ਦੇ ਰਿਸ਼ਤੇਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜਸਵੰਤ ਕੌਰ ਪਿੰਡ ਦੇ ਸਰਕਾਰੀ ਸਕੂਲ ਵਿਚ ਅਧਿਆਪਕਾ ਹੈ। ਉਸ ਦੀਆਂ 2 ਬੇਟੀਆਂ ਤੇ ਇਕ ਬੇਟਾ ਹੈ। ਜਸਵੰਤ ਕੌਰ ਧੀ ਨੂੰ ਐਕਟਿਵਾ ‘ਤੇ ਬਿਠਾ ਕੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਉਸਮਾਨਵਾਲਾ ਤੋਂ ਪਿੰਡ ਪਰਤ ਰਹੀ ਸੀ। ਜਦੋਂ ਉਹ ਪਿੰਡ ਬੱਗੇ ਕੇ ਪੀਪਲ ਕੋਲ ਪਹੁੰਚੀ ਤਾਂ ਤੇਜ਼ ਰਫਤਾਰ ਕਾਰ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਭਾਰਤ-ਪਾਕਿਸਤਾਨ ‘ਚ ਅਹਿਮਦਾਬਾਦ ‘ਚ ਖੇਡਿਆ ਜਾ ਸਕਦੈ ਵਰਲਡ ਕੱਪ ਮੈਚ, ਜਲਦ ਹੋਵੇਗਾ ਐਲਾਨ
ਹਾਦਸੇ ਵਿਚ ਜਸਵੰਤ ਕੌਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੇ ਦਮ ਤੋੜ ਦਿੱਤਾ। ਮੁਲਜ਼ਮ ਕਾਰ ਡਰਾਈਵਰ ਦੀ ਪਛਾਣ ਰੁਪਿੰਦਰ ਕੌਰ ਵਜੋਂ ਹੋਈ ਹੈ। ਪੁਲਿਸ ਨੇ ਉਸ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: