ਜਲੰਧਰ ‘ਚ ਭਗਵਾਨ ਸ਼੍ਰੀ ਵਾਲਮੀਕਿ ਜੈਅੰਤੀ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ 27 ਅਕਤੂਬਰ ਨੂੰ ਸਕੂਲ, ਕਾਲਜ ਅਤੇ ITI ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ 2 ਵਜੇ ਤੱਕ ਹੀ ਬੰਦ ਕਰਨ ਦੇ ਹੁਕਮ ਸਨ। ਪਰ ਵੀਰਵਾਰ ਨੂੰ ਜਾਰੀ ਹੁਕਮਾਂ ਵਿੱਚ ਪੂਰੇ ਦਿਨ ਲਈ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 27 ਅਕਤੂਬਰ ਨੂੰ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਲਈ ਸਮਾਂ ਰੱਖਿਆ ਗਿਆ ਹੈ। ਇਸ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਸਾਰੇ ਸਕੂਲਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡੇ ਤੋਂ ਸ਼ਾਰਜਾਹ ਲਈ ਉਡਾਣਾਂ ਬੰਦ, ਹੁਣ ਅੰਤਰਰਾਸ਼ਟਰੀ ਨੈੱਟਵਰਕ ਦੁਬਈ ਤੱਕ ਹੋਵੇਗਾ ਸੀਮਤ
ਇਸ ਦੇ ਨਾਲ ਹੀ ਸ਼ਹਿਰ ਦੀਆਂ ਸੰਸਥਾਵਾਂ ਨੇ ਡੀਸੀ ਵੱਲੋਂ ਲਏ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੁਲਿਸ ਹੁਕਮਾਂ ਦੀ ਪਾਲਣਾ ਯਕੀਨੀ ਬਣਾਏਗੀ। ਤਾਂ ਜੋ ਕੋਈ ਅਣਗਹਿਲੀ ਨਾ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: