ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੀ ਰਫਤਾਰ ਮੱਠੀ ਹੋਈ ਹੈ। ਇਸੇ ਦਰਮਿਆਨ ਸੂਬਾ ਸਰਕਾਰ ਵੱਲੋਂ ਕੱਲ੍ਹ ਯਾਨੀ 7 ਫਰਵਰੀ ਤੋਂ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ 6ਵੀਂ ਕਲਾਸ ਤੋਂ ਕਾਲਜ ਖੋਲ੍ਹਣ ਦੀ ਛੋਟ ਦੇ ਦਿੱਤੀ ਹੈ। 5ਵੀਂ ਕਲਾਸ ਤੋਂ ਬੱਚਿਆਂ ਲਈ ਸਕੂਲ ਬੰਦ ਰਹਿਣਗੇ। ਉਨ੍ਹਾਂ ਦੀ ਆਨਲਾਈਨ ਕਲਾਸਾਂ ਜਾਰੀ ਰਹਿਣਗੇ। ਸਰਕਾਰ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਹੈ ਕਿ 15 ਸਾਲ ਤੋਂ ਵੱਡੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਲੱਗੀ ਹੋਣੀ ਜ਼ਰੂਰੀ ਹੈ। ਪੰਜਾਬ ਸਰਾਕਰ ਦੇ ਤਾਜ਼ਾ ਹੁਕਮ ਮੁਤਾਬਕ ਯੂਨੀਵਰਸਿਟੀ, ਕਾਲਜ, ਕੋਚਿੰਗ ਸੈਂਟਰ, ਲਾਇਬ੍ਰੇਰੀ, ਟ੍ਰੇਨਿੰਗ ਇੰਸਟੀਚਿਊਟ ਸਣੇ ਸਾਰੇ ਐਜੂਕੇਸ਼ਨਲ ਇੰਸਟੀਚਿਊਟ ਖੋਲ੍ਹੇ ਗਏ ਹਨ। ਹਾਲਾਂਕਿ ਵਿਦਿਆਰਥੀ ਚਾਹੁਣ ਤਾਂ ਆਨਲਾਈਨ ਵੀ ਪੜ੍ਹਾਈ ਕਰ ਸਕਦੇ ਹਨ।
ਪੰਜਾਬ ਸਰਕਾਰ ਨੇ ਸਾਰੇ ਬਾਰ, ਮਾਲ, ਸਿਨੇਮਾ ਹਾਲ, ਮਲਟੀਪਲੈਕਸ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ, ਕੰਪਲੈਕਸ, ਮਿਊਜ਼ੀਅਮ ਆਦਿ ਹੁਣ 75 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਇਨ੍ਹਾਂ ਦੇ ਸਟਾਫ ਨੂੰ ਕੋਵਿਡ ਵੈਕਸੀਨ ਦੀ ਡਬਲ ਡੋਜ਼ ਲੈਣੀ ਜ਼ਰੂਰੀ ਹੈ। ਏਸੀ ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।
ਇਹ ਵੀ ਪੜ੍ਹੋ : ਪਾਕਿ ਨੇ ਜਤਾਇਆ ਸੋਗ, ਕਿਹਾ- ‘ਲਤਾ ਮੰਗੇਸ਼ਕਰ ਦੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ‘ਤੇ ਕਰੇਗੀ ਰਾਜ’
ਸਰਕਾਰ ਨੇ ਹਦਾਇਤ ਦਿੱਤੀ ਹੈ ਕਿ ਪੰਜਾਬ ਵਿਚ ਐਂਟਰੀ ਲਈ ਹੁਣ ਕੋਵਿਡ ਵੈਕਸੀਨ ਦੀ ਡਬਲ ਡੋਜ਼ ਲੱਗੀ ਹੋਣੀ ਜ਼ਰੂਰੀ ਹੈ। ਕੋਵਿਡ ਤੋਂ ਠੀਕ ਹੋਏ ਮਰੀਜ਼ ਦੇ ਆਉਣ ‘ਤੇ ਰੋਕ ਨਹੀਂ ਰਹੇਗੀ। ਇਸ ਤੋਂ ਇਲਾਵਾ ਜੇਕਰ ਵੈਕਸੀਨ ਨਹੀਂ ਲੱਗੀ ਤਾਂ ਰੈਪਿਡ ਟੈਸਟ ਜ਼ਰੂਰੀ ਹੋਵੇਗਾ ਨਹੀਂ ਤਾਂ ਵਿਅਕਤੀ ਕੋਲ 72 ਘੰਟੇ ਦੇ ਅੰਦਰ ਦੀ ਕੋਵਿਡ ਨੈਗੇਟਿਵ RT-PCR ਰਿਪੋਰਟ ਹੋਣੀ ਜ਼ਰੂਰੀ ਹੈ।
ਵੀਡੀਓ ਲਈ ਕਲਿੱਕ ਕਰੋ -: