ਹਰਿਆਣਾ ਸਰਕਾਰ ਨੇ ਕਲਾਸ ਪਹਿਲੀ ਤੋਂ 9ਵੀਂ ਤੱਕ ਦੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਕਲਾਸਾਂ ਲਈ ਸਕੂਲ 10 ਫਰਵਰੀ ਤੋਂ ਖੋਲ੍ਹੇ ਜਾਣਗੇ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਇਹ ਜਾਣਕਾਰੀ ਦਿੱਤੀ। ਸਕੂਲਾਂ ਨੂੰ ਖੋਲ੍ਹੇ ਜਾਣ ਦੇ ਨਾਲ ਕੋਵਿਡ ਪ੍ਰੋਟੋਕਾਲ ਨੂੰ ਸਾਰੀਆਂ ਸ਼ਰਤਾਂ ਦਾ ਪਾਲਣਾ ਕਰਨਾ ਵੀ ਜ਼ਰੂਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਭੇਜਣਾ ਚਾਹੁੰਦੇ ਹਨ, ਉਹ ਭੇਜ ਸਕਦੇ ਹਨ, ਜੋ ਅਜਿਹਾ ਨਹੀਂ ਕਰਨਾ ਚਾਹੁੰਦੇ, ਉਨ੍ਹਾਂ ਲਈ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ।
ਗੌਰਤਲਬ ਹੈ ਕਿ ਕਲਾਸ 10, 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ 1 ਫਰਵਰੀ ਤੋਂ ਫਿਜ਼ੀਕਲੀ ਸਕੂਲ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਕੋਰੋਨਾ ਦੇ ਮਾਮਲਿਆਂ ਵਾਧੇ ਤੋਂ ਬਾਅਦ ਜਨਵਰੀ ਮਹੀਨੇ ਵਿਚ ਸਕੂਲ , ਕਾਲਜਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ। ਹਾਲਾਂਕਿ ਆਨਲਾਈਨ ਕਲਾਸਾਂ ਜਾਰੀ ਸੀ, ਨਾਲ ਹੀ ਸਕੂਲ-ਕਾਲਜਾਂ ਨੂੰ ਆਉਣ ਵਾਲੀਆਂ ‘ਤੇ ਧਿਆਨ ਕੇਂਦਰਿਤ ਕਰਨ ਨੂੰ ਕਿਹਾ ਗਿਆ ਸੀ।
ਇਹ ਵੀ ਪੜ੍ਹੋ : ਰਾਹੁਲ ਦਾ PM ਮੋਦੀ ‘ਤੇ ਪਲਟਵਾਰ, ‘ਮੇਰੇ ਗ੍ਰੇਟ ਗ੍ਰੈਂਡ ਨੇ ਕੀ ਕੀਤਾ, ਉਸ ਲਈ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ’
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਹਰਿਆਣਾ ਦੇ ਸਿਹਤ ਮਤਰੀ ਅਨਿਲ ਵਿਜ ਨੇ ਕਿਹਾ ਕਿ ਜਦੋਂ ਸਕੂਲ ਫਿਰ ਤੋਂ ਖੁੱਲ੍ਹਣਗੇ ਤਾਂ 15 ਤੋਂ 18 ਸਾਲ ਦੀ ਉਮਰ ਦੇ ਉਨ੍ਹਾਂ ਬੱਚਿਆਂ ਨੂੰ ਸਕੂਲ ਵਿਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਦਾ ਵੈਕਸੀਨੇਸ਼ਨ ਹੋਇਆ ਹੋਵੇਗਾ। ਹਰਿਆਣਾ ਵਿਚ 15 ਤੋਂ 18 ਸਾਲ ਉਮਰ ਦੇ 15 ਲੱਖ ਤੋਂ ਵੱਧ ਬੱਚੇ ਵੈਕਸੀਨ ਲੈ ਚੁੱਕੇ ਹਨ। ਇਸ ਉਮਰ ਵਰਗ ਲਈ ਟੀਕਾਕਰਨ 3 ਜਨਵਰੀ ਤੋਂ ਸ਼ੁਰੂ ਹੋਇਆ ਹੈ।