ਲੁਧਿਆਣਾ ਵਿੱਚ ਥਾਣਾ ਮਿਹਰਬਾਨ ਇਲਾਕੇ ਰਾਹੋ ਰੋਡ ‘ਤੇ ਅੱਜ ਸਵੇਰੇ ਇੱਕ ਰੇਤ ਦੇ ਖਾਲੀ ਟਿੱਪਰ ਨੇ ਇੱਕ ਸਕੂਟੀ ਸਵਾਰ ਨੂੰ ਕੁਚਲ ਦਿੱਤਾ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਾ ਰਾਹੋਂ ਰੋਡ ਬਲਦੇਵ ਨਗਰ ਦਾ ਰਹਿਣ ਵਾਲਾ ਹੈ। ਹਾਦਸੇ ਤੋਂ ਬਾਅਦ ਲੋਕਾਂ ਨੇ ਘਟਨਾ ਵਾਲੀ ਥਾਂ ‘ਤੇ ਜਾਮ ਲਾ ਦਿੱਤਾ।
ਮਰਨ ਵਾਲਾ ਬੰਦਾ ਸਵੇਰੇ ਮਿਹਰਬਾਨ ਇਲਾਕੇ ਵਿੱਚ ਹੀ ਸੌਦਾਗਰ ਨਾਂ ਦੀ ਇੱਕ ਫੈਕਟਰੀ ਵਿੱਚ ਕੰਮ ਕਰਨ ਜਾ ਰਿਹਾ ਸੀ। ਮਰਨ ਵਾਲੇ ਦੀ ਪਛਾਣ ਰਾਮ ਤੀਰਥ ਵਜੋਂ ਹੋਈ ਹੈ, ਜੋਕਿ ਫੈਕਟਰੀ ਵਿੱਚ ਸੁਪਰਵਾਈਜ਼ਰ ਦਾ ਕੰਮ ਕਰਦਾ ਸੀ।
ਹਾਦਸੇ ਤੋਂ ਤੁਰੰਤ ਬਾਅਦ ਲੋਕਾਂ ਨੇ ਘਟਨਾ ਦੀ ਜਾਣਕਾਰੀ ਥੇਣਾ ਮਿਹਰਬਾਨ ਪੁਲਿਸ ਨੂੰ ਦਿੱਤੀ। ਘਟਨਾ ਵਾਲੀ ਥਾਂ ‘ਤੇ ਕੁਝ ਦੇਰ ਬਾਅਦ ਪੁਲਿਸ ਅਧਿਕਾਰੀ ਵੀ ਪਹੁੰਚ ਗਏ। ਟਿੱਪਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਆਲੇ-ਦੁਆਲੇ ਦੇ ਲੋਕਾਂ ਨੇ ਲਾਸ਼ ਨੂੰ ਸੜਕ ‘ਤੇ ਰਖ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ।
ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਫਰਾਰ ਟਿੱਪਰ ਚਾਲਕ ਜਮਾਲਪੁਰ ਇਲਾਕੇ ਦਾ ਰਹਿਣ ਵਾਲਾ ਹੈ। ਘਟਨਾ ਦਾ ਜਿਵੇਂ ਹੀ ਪਰਿਵਾਰ ਦੇ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਮੌਕੇ ਵਾਲੀ ਥਾਂ ‘ਤੇ ਪਹੁਚ ਗਏ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਟਿੱਪਰ ਚਾਲਕ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
ਰਾਹੋਂ ਰੋਡ ਧਰਨਾ ਲੱਗਣ ਨਾਲ ਜਾਮ ਦੀ ਸਥਿਤੀ ਬਣੀ ਰਹੀ। ਡੀ.ਐੱਸ.ਪੀ. ਜੋਤੀ ਮੌਕੇ ‘ਤੇ ਪਹੁੰਚੇ ਤੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਕੀਤੀ। ਪੁਲਿਸ ਮੁਤਾਬਕ ਗੱਲਬਾਤ ਕਰਕੇ ਲਾਸ਼ ਨੂੰ ਜਲਦ ਹੀ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕੀਤਾ ਜਾਏਗਾ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਲੋਕਾਂ ਦਾ ਕਹਿਣਾ ਹੈ ਕਿ ਹਾਦਸੇ ਵਿੱਚ ਦੋ ਬਾਈਕ ਸਵਾਰ ਹੋਰ ਲੋਕ ਵੀ ਬਹੁਤ ਮੁਸ਼ਕਲ ਬਚੇ। ਲੋਕਾਂ ਦਾ ਕਹਿਣਾ ਹੈ ਕਿ ਇਸ ਸੜਕ ‘ਤੇ ਕੱ ਵਾਰ ਟਿੱਪਰ ਚਾਲਕ ਲੋਕਾਂ ਨੂੰ ਕੁਚਲ ਚੁੱਕੇ ਹਨ। ਇਹ ਉਹੀ ਲੋਕ ਹਨ ਜੋ ਰੇਤਾ ਦੀ ਮਾਈਨਿੰਗ ਕਰਦੇ ਹਨ। ਪੁਲਿਸ ਨੇ ਵੀ ਇਸ ਮਾਮਲੇ ਵਿੱਚ ਚੁੱਪ ਵੱਟੀ ਹੋਈ ਹੈ।