ਪੰਜਾਬੀ ਸਾਹਿਤ ਅਕਾਦਮੀ ਨਾਲ ਕਈ ਦਹਾਕਿਆਂ ਤੋਂ ਜੁੜੇ ਉੱਘੇ ਲੇਖਕ ਅਤੇ ਪੰਜਾਬੀ ਸੁਪਰਹਿੱਟ ਫਿਲਮਾਂ ‘ਏਕਮ’ ਅਤੇ ‘ਹਸ਼ਰ’ ਸਣੇ ਛੋਟੇ ਤੇ ਵੱਡੇ ਪਰਦੇ ਦੀਆਂ ਅਣਗਿਣਤ ਫਿਲਮਾਂ ਦੇ ਸਕ੍ਰਿਪਟ ਰਾਈਟਰ ਤਰਲੋਚਨ ਸਿੰਘ (65) ਦੀ ਅੱਜ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਸ਼ਾਮ 4.30 ਵਜੇ ਦੇ ਕਰੀਬ ਉਹ ਸਕੂਟਰ ‘ਤੇ ਸਥਾਨਕ ਭਗਵਾਨਪੁਰਾ ਰੋਡ ‘ਤੇ ਸਥਿਤ ਆਪਣੀ ਰਿਹਾਇਸ਼ ਵੱਲ ਜਾ ਰਹੇ ਸੀ ਕਿ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਲਾਲ ਰੰਗ ਦੀ ਮਹਿੰਦਰਾ ਥਾਰ ਗੱਡੀ ਨੇ ਉਸ ਨੂੰ ਕਾਫੀ ਦੂਰ ਤੱਕ ਘਸੀਟ ਕੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਾਸਟਰ ਤ੍ਰਿਲੋਚਨ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਪੰਜਾਬੀ ਸਾਹਿਤਕ ਹਲਕਿਆਂ ਸਮੇਤ ਇਲਾਕੇ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਜਾਣਕਾਰੀ ਮੁਤਾਬਕ ਤ੍ਰਿਲੋਚਨ ਸਿੰਘ ਸ਼ਾਮ ਨੂੰ ਆਪਣੇ ਜਾਣਕਾਰ ਨੂੰ ਮਿਲ ਕੇ ਘਰ ਪਰਤ ਰਹੇ ਸਨ, ਜਿਵੇਂ ਹੀ ਉਹ ਘਰ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਲਾਲ ਰੰਗ ਦੀ ਥਾਰ ਗੱਡੀ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਲਾਸ਼ ਨੂੰ ਬੜੀ ਮੁਸ਼ਕਲ ਨਾਲ ਕਾਰ ਹੇਠੋਂ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ : ਮਨੂੰ ਮਸਾਣਾਂ ਪੰਜ ਤੱਤਾਂ ‘ਚ ਵਿਲੀਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਹੰਝੂ ਭਰੀਆਂ ਅੱਖਾਂ ਨਾਲ ਪਹੁੰਚੇ ਹਜ਼ਾਰਾਂ ਖੇਡ ਪ੍ਰੇਮੀ
ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਗੱਡੀ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ ਅਤੇ ਮੌਕੇ ਤੋਂ ਫ਼ਰਾਰ ਹੋਏ ਡਰਾਈਵਰ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਸਮਰਾਲਾ ਜਸਪਿੰਦਰ ਸਿੰਘ ਨੇ ਕਿਹਾ ਕਿ ਜੋ ਵੀ ਦੋਸ਼ੀ ਹੋਵੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: