ਮਾਣਯੋਗ ਹਾਈਕੋਰਟ ਵੱਲੋਂ ਪੰਜਾਬ ਵਿਚ ਨਸ਼ੇ ਨਾਲ ਸਬੰਧਤ ਕਈ ਸਾਲਾਂ ਤੋਂ ਬੰਦ ਪਏ 3 ਲਿਫਾਫੇ ਖੋਲ੍ਹੇ ਗਏ। ਇਸ ਦੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਾਈਕੋਰਟ ਵੱਲੋਂ ਖੋਲ੍ਹੇ ਗਏ 3 ਲਿਫਾਫੇ ਮੇਰੇ ਕੋਲ ਪਹੁੰਚ ਗਏ ਹਨ। ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ‘ਤੇ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ ਵਿਚ ਨਾਮਜ਼ਦ ਵਿਅਕਤੀਆਂ ਖਿਲਾਫ ਛੇਤੀ ਹੀ ਕਾਰਵਾਈ ਸ਼ੁਰੂ ਕਰੇਗੀ ਤੇ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲੇ ਲੋਕਾਂ ਨੂੰ ਕਿਸੇ ਕੀਮਤ ਉਤੇ ਨਹੀਂ ਬਖਸ਼ਿਆ ਜਾਵੇਗਾ। ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ।
ਇਹ ਵੀ ਪੜ੍ਹੋ : ਅਬੋਹਰ ਪੁਲਿਸ ਨੇ ਹੈਰੋਇਨ ਸਣੇ ਫੜੇ 2 ਨਸ਼ਾ ਤਸਕਰ, ਪਹਿਲਾਂ ਤੋਂ ਦਰਜ ਸਨ ਕਈ ਅਪਰਾਧਿਕ ਮਾਮਲੇ
ਉਨ੍ਹਾਂ ਕਿਹਾ ਕਿ ਨਸ਼ੇ ਦੇ ਮੁੱਦੇ ‘ਤੇ ਜਾਂਚ ਰਿਪੋਰਟ ਪਿਛਲੇ ਕਾਫੀ ਸਮੇਂ ਤੋਂ ਲਟਕ ਰਹੀ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। CM ਮਾਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪੇਸ਼ ਕੀਤੀਆਂ ਸੀਲਬੰਦ ਰਿਪੋਰਟਾਂ ਜਨਤਕ ਕਰਨ ਲਈ ਸਹਿਮਤੀ ਦਿੱਤੀ ਸੀ। ਇਹ ਰਿਪੋਰਟਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਕੀਤੀਆਂ ਗਈਆਂ ਸਨ ਜਿਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: