ਪੰਜਾਬ ਦੀ ਫਰੀਦਕੋਟ ਮਾਡਰਨ ਜੇਲ੍ਹ ਵਿੱਚ ਬੰਦ ਕੈਦੀਆਂ ਕੋਲੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਜੇਲ੍ਹ ਦੇ ਅੰਦਰ ਵੱਖ-ਵੱਖ ਨਾਕਿਆਂ ਦੀ ਜਾਂਚ ਦੌਰਾਨ 7 ਲਾਕ-ਅੱਪਾਂ ਤੋਂ 7 ਮੋਬਾਈਲ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਥਾਣਾ ਸਿਟੀ ਫ਼ਰੀਦਕੋਟ ਨੂੰ ਸ਼ਿਕਾਇਤ ਭੇਜ ਦਿੱਤੀ ਗਈ ਹੈ।
ਸਹਾਇਕ ਜੇਲ੍ਹ ਸੁਪਰਡੈਂਟ ਭੀਵਮ ਤੇਜ ਸਿੰਗਲਾ ਅਤੇ ਸਹਾਇਕ ਜੇਲ੍ਹ ਸੁਪਰਡੈਂਟ ਜਸਵੀਰ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਵੱਖ-ਵੱਖ ਬਲਾਕਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਬੰਦੀਆਂ 7 ਹਵਾਲਾਤੀਆਂ ਤੋਂ ਮੋਬਾਈਲ ਫ਼ੋਨ ਮਿਲੇ। ਇਨ੍ਹਾਂ ਕੈਦੀਆਂ ਦੇ ਨਾਮ ਮਨਿੰਦਰ ਸਿੰਘ, ਭੁਪਿੰਦਰ ਸਿੰਘ, ਜਸਪ੍ਰੀਤ ਸਿੰਘ, ਨਿਰਮਲ ਸਿੰਘ, ਨਿਖਿਲ ਕਟਾਰੀਆ, ਹੰਸਰਾਜ ਅਤੇ ਡੇਵਿਡ ਹਨ।
ਇਹ ਵੀ ਪੜ੍ਹੋ : BBMB ਤੋਂ ਹਿਮਾਚਲ ਨੂੰ ਪਾਣੀ ਦੇਣ ਦਾ ਮਾਮਲਾ : CM ਮਾਨ ਨੇ PM ਮੋਦੀ ਨੂੰ ਲਿਖੀ ਚਿੱਠੀ
ਜੇਲ੍ਹ ਪ੍ਰਸ਼ਾਸਨ ਨੇ ਹਵਾਲਾਤੀਆਂ ਤੋਂ ਮੋਬਾਈਲ ਜ਼ਬਤ ਕਰਕੇ ਇਨ੍ਹਾਂ ਦੀ ਸ਼ਿਕਾਇਤ ਥਾਣਾ ਸਿਟੀ ਫ਼ਰੀਦਕੋਟ ਨੂੰ ਭੇਜੀ। ਇਸ ਤੋਂ ਪਹਿਲਾਂ ਵੀ ਜੇਲ੍ਹ ਪ੍ਰਸ਼ਾਸਨ ਨੇ ਕਈ ਵਾਰ ਮੋਬਾਈਲ ਬਰਾਮਦ ਕੀਤੇ ਹਨ। ਇਸ ਮਾਮਲੇ ਸਬੰਧੀ ਜਾਣਕਰੀ ਦਿੰਦਿਆਂ ਫਰੀਦਕੋਟ ਸਿਟੀ ਥਾਣੇ ਦੇ ASI ਸੁਖਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: