ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿਚ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਅਧਿਕਾਰੀਆਂ ਨੂੰ ਮੋਬਾਈਲ ਫੋਨ ਅਤੇ ਸ਼ੱਕੀ ਪਦਾਰਥ ਬਰਾਮਦ ਹੋਇਆ। ਪੁਲਿਸ ਨੇ ਦੋ ਕੈਦੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਰੋਜ਼ਪੁਰ ਸਿਟੀ ਥਾਣੇ ਦੇ ASI ਗੁਰਮੇਲ ਸਿੰਘ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ASI ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ੇਲ੍ਹ ਵਿਚ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ 5 ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਗਏ ਮੋਬਾਈਲ ਵਿੱਚੋਂ 2 ਮੋਬਾਈਲ ਫ਼ੋਨ ਰਿਮਾਂਡ ‘ਤੇ ਬੰਟੀ ਅਤੇ ਜਸਵੀਰ ਸਿੰਘ ਕੋਲੋਂ ਬਰਾਮਦ ਹੋਇਆ ਹੈ। ਬਾਕੀ ਦੇ 3 ਫੋਨ ਲਾਵਾਰਸ ਹਾਲਤ ‘ਚ ਬਰਾਮਦ ਕੀਤੇ ਗਏ ਹਨ। ਇਸ ‘ਤੋਂ ਇਲਾਵਾ 1800 ਗ੍ਰਾਮ ਕਾਲੇ ਰੰਗ ਦਾ ਸ਼ੱਕੀ ਪਦਾਰਥ ਵੀ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਿਰਸਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ! ਸੇਵਾ ਦੇ ਬਹਾਨੇ ਗੁਰਦੁਆਰੇ ‘ਚ ਹੋਇਆ ਦਾਖਲ, ਦੋਸ਼ੀ ਗ੍ਰਿਫਤਾਰ
ਸਹਾਇਕ ਜੇਲ੍ਹ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਹਵਾਲਾਤੀ ਬੰਟੀ ਅਤੇ ਹਵਾਲਾਤੀ ਜਸਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਹਵਾਲਾਤੀਆਂ ‘ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: