ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੂਬੇ ਵਿੱਚ ਕਾਨੂੰਨ ਵਿਵਸਥਾ ਨਾ ਵਿਗੜੇ ਇਸ ਦੇ ਲਈ ਪੁਲਿਸ ਦੀ ਮਦਦ ਲਈ ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਨੂੰ ਅਲਰਟ ‘ਤੇ ਰਖਿਆ ਗਿਆ ਹੈ। ਦੂਜੇ ਪਾਸੇ ਗ੍ਰਹਿ ਮੰਤਰਾਲਾ ਲਗਾਤਾਰ ਪੰਜਾਬ ਸਰਕਾਰ ਦੇ ਸੰਪਰਕ ਵਿੱਚ ਹੈ।
ਅੰਮ੍ਰਿਤਪਾਲ ਦੀ ਗ੍ਰਿਫਤਾਰੀ ਮਗਰੋਂ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਵਿੱਚ ਸੁਰੱਖਿਆ ਨੂੰ ਵੇਖਦੇ ਹੋਏ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੂਜੇ ਪਾਸੇ 19 ਮਾਰਚ ਨੂੰ ਹੋਣ ਵਾਲਾ ਖਾਲਸਾ ਵਹੀਰ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਧਾਰਾ 144 31 ਮਾਰਚ ਤੱਕ ਲਾਗੂ ਰਹੇਗੀ। ਚੱਪੇ-ਚੱਪੇ ‘ਤੇ ਪੈਰਾਮਿਲਟਰੀ ਤਾਇਨਾਤ ਕੀਤੀ ਗਈ ਹੈ।
ਪੰਜਾਬ ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਤੇ ਸ਼ਾਂਤੀ ਬਣਾਈ ਰਖਣ ਦੀ ਅਪੀਲ ਕੀਤੀ ਹੈ। ਪੰਜਾਬ ਪੁਲਿਸ ਨੇ ਆਪਣੇ ਟਵਿੱਟਰ ਹੈਂਡਲ ‘ਤੇ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰਖਣ ਲਈ ਕੰਮ ਕਰ ਰਹੀ ਹੈ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਤੇ ਜਾਅਲੀ ਖਬਰਾਂ ਜਾਂ ਨਫਰਤ ਭਰੇ ਭਾਸ਼ਣ ਨਾ ਫੈਲਾਉਣ।
ਇਹ ਵੀ ਪੜ੍ਹੋ : ਪਿੱਛੇ 100 ਪੁਲਿਸ ਦੀਆਂ ਗੱਡੀਆਂ, ਕਾਰ ‘ਚ ਬਣਾਈ ਵੀਡੀਓ, ਇੰਝ ਸ਼ਿਕੰਜੇ ‘ਚ ਆਇਆ ਅੰਮ੍ਰਿਤਪਾਲ
ਦੂਜੇ ਪਾਸੇ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ, ਇਸ ਦੇ ਮੱਦੇਨਜ਼ਰ ਪੰਜਾਬ ਦੇ ਕਈ ਥਾਈਂ ਕੱਲ੍ਹ ਰਾਤ 12 ਵਜੇ ਤੱਕ ਐਸਐਮਐਸ ਅਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਪੁਲਿਸ ਨੇ ਇਹ ਇਹ ਗ੍ਰਿਫਤਾਰੀ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਕੀਤੀ ਗਈ ਹੈ। ਜਿਵੇਂ ਹੀ ਪੰਜਾਬ ਪੁਲਿਸ ਨੇ ਘੇਰਾਬੰਦੀ ਕੀਤੀ ਤਾਂ ਅੰਮ੍ਰਿਤਪਾਲ ਖੁਦ ਕਾਰ ਵਿੱਚ ਬੈਠ ਕੇ ਲਿੰਕ ਰੋਡ ਰਾਹੀਂ ਭੱਜ ਗਿਆ। ਕਰੀਬ 100 ਪੁਲਿਸ ਗੱਡੀਆਂ ਨੇ ਉਸਦਾ ਪਿੱਛਾ ਕੀਤਾ।
ਵੀਡੀਓ ਲਈ ਕਲਿੱਕ ਕਰੋ -: