ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ-2 (PSETE-2) 29 ਅਪ੍ਰੈਲ ਨੂੰ ਹੈ। ਇਸ ਦੇ ਲਈ ਫ਼ਰੀਦਕੋਟ ਜ਼ਿਲ੍ਹੇ ਵਿੱਚ 2 ਦਿਨਾਂ ਲਈ ਧਾਰਾ 144 ਲਾਗੂ ਰਹੇਗੀ। ਇਸ ਦਾ ਉਦੇਸ਼ ਇਮਤਿਹਾਨ ਵਿੱਚ ਪਾਰਦਰਸ਼ਤਾ ਬਣਾਈ ਰੱਖਣਾ ਹੈ। ਇਸ ਦੌਰਾਨ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਰਹੇਗੀ। ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਪ੍ਰੀਖਿਆ ਦੌਰਾਨ ਪੁਲਿਸ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।
ਰਾਜੇਸ਼ ਧੀਮਾਨ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਵੱਲੋਂ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 29 ਅਪ੍ਰੈਲ ਤੋਂ 30 ਅਪ੍ਰੈਲ 2023 ਤੱਕ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਹੁਕਮ ਇਨ੍ਹਾਂ ਪ੍ਰੀਖਿਆ ਕੇਂਦਰਾਂ ‘ਤੇ ਡਿਊਟੀ ਦੇਣ ਵਾਲੇ ਮੁਲਾਜ਼ਮਾਂ ‘ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਵੱਲੋਂ PSETE-2 ਦੀ ਪ੍ਰੀਖਿਆ ਦੌਰਾਨ ਪਾਰਦਰਸ਼ਤਾ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਟੱਕਰ, 3 ਲੋਕਾਂ ਦੀ ਮੌ.ਤ
ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਦੱਸਿਆ ਕਿ 2 ਸਾਲ ਪਹਿਲਾਂ ਤਰਨਤਾਰਨ ਵਿੱਚ ਮੈਡੀਕਲ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋਣ ਦੀ ਸੂਚਨਾ ਮਿਲੀ ਸੀ। ਇਸ ਕਰਕੇ ਹੀ ਅਜਿਹੀ ਕਿਸੇ ਹੋਰ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਧਾਰਾ 144 ਲਗਾਉਣ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: