ਪੰਜਾਬ ‘ਤੋਂ ਸੁਰੱਖਿਆ ਏਜੰਸੀਆਂ ਵੱਲੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੁਰੱਖਿਆ ਏਜੰਸੀਆਂ ਨੇ ਪੰਜਾਬ ਵਿਚ ਵੱਡੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗਣਤੰਤਰ ਦਿਵਸ ਮੌਕੇ ਅੱਤਵਾਦੀ ਪੰਜਾਬ ‘ਚ ਹਮਲੇ ਦੀ ਤਿਆਰੀ ਕਰ ਰਹੇ ਹਨ, ਜਿਸ ਕਾਰਨ ਸੂਬੇ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਤੋਂ ਇਲਾਵਾ ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਵੀ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਭਾਰਤ ‘ਚ ਜੀ-20 ਸੰਮੇਲਨ ਹੋਣ ਜਾ ਰਿਹਾ ਹੈ, ਇਸ ਨੂੰ ਨਿਸ਼ਾਨਾ ਬਣਾ ਕੇ ਅੱਤਵਾਦੀ ਵੱਡੇ ਹਮਲੇ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਨੂੰ ਸੂਚਨਾ ਮਿਲੀ ਹੈ ਕਿ ਪੰਜਾਬ ‘ਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਅੱਤਵਾਦੀਆਂ ਵੱਲੋਂ ਹਮਲੇ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਕੀਤਾ ਸੰਬੋਧਨ, 200 ਉਮੀਦਵਾਰਾਂ ਦੀ ਹੋਈ ਭਰਤੀ
ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਵੀ ਸੁਰੱਖਿਆ ਏਜੰਸੀਆਂ ਨੇ ਪੰਜਾਬ ਵਿੱਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਸੀ। ਜਿਸ ‘ਚ ਕਿਹਾ ਗਿਆ ਸੀ ਕਿ ਅੱਤਵਾਦੀ ਹਾਈਵੇ ‘ਤੇ ਸਥਿਤ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰ ਸਕਦੇ ਹਨ। ਇਸ ਅਲਰਟ ਤੋਂ ਕੁਝ ਦਿਨ ਬਾਅਦ ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ RPG ਬੰਬ ਸੁੱਟਿਆ ਗਿਆ ਸੀ। ਹੁਣ ਫਿਰ ਸੁਰੱਖਿਆ ਏਜੰਸੀਆਂ ਨੇ ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: