ਪੰਜਾਬ ਪੁਲਿਸ ਸੁਰੱਖਿਆ ਦੇ ਮੱਦੇਨਜ਼ਰ ਅਲਰਟ ‘ਤੇ ਹੈ। ਪੁਲਿਸ ਨੇ ਸੂਬੇ ਭਰ ਦੀਆਂ ਸਾਰੀਆਂ ਜੇਲ੍ਹਾਂ ਤੇ ਸਬ-ਡਵੀਜ਼ਨਲ ਕੋਰਟਾਂ ਦੇ ਚਾਰੇ ਪਾਸੇ ਘੇਰਾਬੰਦੀ ਕੀਤੀ ਹੈ। ਨਾਲ ਹੀ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਬੀਤੇ ਸਮੇਂ ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਵੱਲੋਂ ਕਤਲ, ਨਸ਼ਾ ਸਮੱਗਰੀ ਮਿਲਣ, ਮੋਬਾਈਲ ਦਾ ਇਸਤੇਮਾਲ ਹੋਣ ਸਣੇ ਗੈਂਗਸਟਰ ਲਾਰੈਂਸ ਦਾ ਇੰਟਰਵਿਊ ਜਨਤਕ ਹੋ ਚੁੱਕਾ ਹੈ ਦੂਜੇ ਪਾਸੇ ਅੰਮ੍ਰਿਤਸਰ ਗੋਲਡ ਟੈਂਪ ਕੋਲ 3 ਵਾਰ ਧਮਾਕੇ ਨੇ ਵੀ ਪੰਜਾਬ ਪੁਲਿਸ ਤੇ ਸਰਕਾਰ ਦੀ ਚਿੰਤਾ ਵਧਾਈ ਹੋਈ ਹੈ। ਹਾਲਾਂਕਿ ਇਸ ਮਾਕੇ ਦੇ ਮੁਲਜ਼ਮਾਂ ਨੂੰ ਐੱਸਜੀਪੀਸੀ ਦੀ ਮਦਦ ਨਾਲ ਪੁਲਿਸ ਗ੍ਰਿਫਤਾਰ ਕਰ ਚੁੱਕੀ ਹੈ।
ਇਹ ਵੀ ਪੜ੍ਹੋ : ਉਦਯੋਗਪਤੀਆਂ ਲਈ CM ਮਾਨ ਦਾ ਵੱਡਾ ਤੋਹਫਾ, ਹਰੇ ਰੰਗ ਦੇ ਸਟਾਂਪ ਪੇਪਰ ‘ਚ ਹੋਣਗੇ ਸਾਰੇ ਕਲੀਅਰੈਂਸ
ਸੁਰੱਖਿਆ ਏਜੰਸੀਆਂ ਨੇ ਵੀ ਸਮੇਂ-ਸਮੇਂ ‘ਤੇ ਅਦਾਲਤੀ ਕੰਪਲੈਕਸਾਂ ਨੂੰ ਖਤਰੇ ਦਾ ਪਤਾ ਲਗਾਇਆ ਹੈ। ਇਹੀ ਕਾਰਨ ਹੈ ਕਿ ਅੱਜ ਪੰਜਾਬ ਪੁਲਿਸ ਨੇ ਪੂਰੇ ਸੂਬੇ ਦੀਆਂ ਜੇਲ੍ਹਾਂ ਅਤੇ ਸਬ-ਡਵੀਜ਼ਨਲ ਅਦਾਲਤਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ ਹੈ।
ਵੀਡੀਓ ਲਈ ਕਲਿੱਕ ਕਰੋ -: