ਪਠਾਨਕੋਟ ਦੇ ਪਿੰਡ ਸਮਰਾਲਾ ਵਿੱਚ ਨੌਜਵਾਨ ਨੂੰ ਕੁੱਟਣ ਵਾਲੇ ਵਿਧਾਇਕ ਦਾ ਤਾਂ ਹਰਸ਼ ਨਾਲ ਸਮਝੌਤਾ ਹੋ ਗਿਆ ਪਰ ਵਿਧਾਇਕ ਦੇ ਨਾਲ ਡਿਊਟੀ ‘ਤੇ ਲੱਗੇ ਦੋ ਸੁਰੱਖਿਆ ਮੁਲਾਜ਼ਮਾਂ ਨੂੰ ਨੌਜਵਾਨ ਨੂੰ ਕੁੱਟਣਾ ਮਹਿੰਗਾ ਪੈ ਗਿਆ।
ਪਠਾਨਕੋਟ ਦੇ ਭੋਆ ਦੇ ਪਿੰਡ ਸਮਰਾਲਾ ਵਿੱਚ ਵਿਧਾਇਕ ਜੋਗਿੰਦਰ ਪਾਲ ਵੱਲੋਂ ਨੌਜਵਾਨ ਨੂੰ ਕੁੱਟਣ ਦੇ ਮਾਮਲੇ ਵਿੱਚ ਵਿਧਾਇਕ ਦੇ ਦੋ ਸੁਰੱਖਿਆ ਮੁਲਾਜ਼ਮਾਂ ਖਿਲਾਫ ਵਿਭਾਗੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਦੋਵੇਂ ਸੁਰੱਖਿਆ ਕਰਮਚਾਰੀਆਂ ਨੂੰ ਵਿਧਾਇਕ ਦੀ ਸੁਰੱਖਿਆ ਤੋਂ ਹਟਾ ਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ 19 ਅਕਤੂਬਰ ਦੀ ਰਾਤ ਨੂੰ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਵਿਕਾਸੇ ਬਾਰੇ ਸਵਾਲ ਪੁੱਛਣ ‘ਤੇ ਕਾਂਗਰਸੀ ਵਿਧਾਇਕ ਜੋਗਿੰਦਰ ਨੇ ਨੌਜਵਾਨ ਨੂੰ ਕੁੱਟ ਰਿਹਾ ਸੀ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ : ਡੇਰਾ ਸੱਚਾ ਸੌਦਾ ਦੇ ਤਿੰਨ ਪੈਰੋਕਾਰਾਂ ਖਿਲਾਫ ਲੁਕਆਊਟ ਨੋਟਿਸ ਜਾਰੀ
ਇਸ ਵਿੱਚ ਉਸ ਦੇ ਦੋ ਸੁਰੱਖਿਆ ਮੁਲਾਜ਼ਮ ਵੀ ਨਜ਼ਰ ਆ ਰਹੇ ਸਨ। ਜਦੋਂ ਵਿਧਾਇਕ ਨੇ ਉਸ ਨੂੰ ਕੁੱਟਣਾ ਸ਼ੁਰੂ ਕੀਤਾ ਤਾਂ ਉਸ ਦੇ ਮੁਲਾਜ਼ਮ ਵੀ ਉਥੇ ਆ ਕੇ ਉਸ ਨੂੰ ਕੁੱਟਣ ਲੱਗੇ।