ਪੰਜਾਬ ਸਰਕਾਰ ਨੇ ਆਪਣੇ ਕੈਬਨਿਟ ਮੰਤਰੀਆਂ ਦੀ ਸੀਨੀਆਰਤਾ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਦੋ ਨਵੇਂ ਮੰਤਰੀ ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਤੋਂ ਬਾਅਦ ਜਾਰੀ ਕੀਤੀ ਗਈ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾ.ਬਲਜੀਤ ਕੌਰ ਅਤੇ ਹੋਰ ਸ਼ਾਮਲ ਹਨ।
ਵਿੱਤ ਮੰਤਰੀ ਹਰਪਾਲ ਚੀਮਾ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਸਭ ਤੋਂ ਸੀਨੀਅਰ ਮੰਤਰੀ ਬਣ ਗਏ ਹਨ। ਇਸ ਤੋਂ ਬਾਅਦ ਅਮਨ ਅਰੋੜਾ, ਡਾ: ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਧਾਲੀਵਾਲ, ਡਾ: ਬਲਬੀਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਲਾਲਚੰਦ ਕਟਾਰੂਚੱਕ ਦੇ ਨਾਂਅ ਆਉਂਦੇ ਹਨ। ਸੀਨੀਆਰਤਾ ਸੂਚੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਸਭ ਤੋਂ ਅਖੀਰਲੇ 16ਵੇਂ ਸਥਾਨ ’ਤੇ ਹਨ।
ਇਹ ਵੀ ਪੜ੍ਹੋ : RBI ਦੇ ਮੁਖੀਆਂ ਸ਼ਕਤੀਕਾਂਤ ਦਾਸ ‘ਗਵਰਨਰ ਆਫ ਦਿ ਈਅਰ’ ਪੁਰਸਕਾਰ ਨਾਲ ਸਨਮਾਨਿਤ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਕੋਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਹਨ। ਹੁਣ ਇਸ ਸੂਚੀ ਅਨੁਸਾਰ ਮੰਤਰੀਆਂ ਨੇ ਕੈਬਨਿਟ ਮੀਟਿੰਗਾਂ ਅਤੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: