ਪੰਜਾਬ ਕਾਂਗਰਸ ਵਿੱਚ 7 ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਕੈਪਟਨ ਸੰਦੀਪ ਸੰਧੂ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਕੈਪਟਨ ਨੂੰ ਸੀ.ਐੱਮ. ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਉਨ੍ਹਾਂ ਨੇ ਧੜਾ ਬਦਲ ਲਿਆ ਸੀ। ਕੈਪਟਨ ਵੇਲੇ ਉਹ ਉਨ੍ਹਾਂ ਦੇ ਸਲਾਹਕਾਰ ਸਨ।
ਵਿਧਾਇਕ ਪਰਗਟ ਸਿੰਘ ਅਤੇ ਅਰੁਣਾ ਚੌਧਰੀ ਸਣੇ 5 ਉਪ ਪ੍ਰਧਾਨ ਬਣਾਏ ਗਏ ਹਨ। ਇਨ੍ਹਾਂ ਤੋਂ ਇਲਾਵਾ ਇੰਦਰਬੀਰ ਸਿੰਘ ਬੁਲਾਰੀਆ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅਤੇ ਸ਼ਾਮ ਸੁੰਦਰ ਅਰੋੜਾ ਨੂੰ ਵੀ ਮੀਤ ਪ੍ਰਧਾਨ ਬਣਾਇਆ ਗਿਆ ਹੈ। ਅਮਿਤ ਵਿਜ ਪੰਜਾਬ ਕਾਂਗਰਸ ਦੇ ਨਵੇਂ ਕੈਸ਼ੀਅਰ ਹੋਣਗੇ।
ਕਾਂਗਰਸ ਨੇ ਹਾਲ ਹੀ ਵਿੱਚ ਨਵਜੋਤ ਸਿੱਧੂ ਨੂੰ ਬਦਲ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਇਆ ਹੈ। ਉਨ੍ਹਾਂ ਨਾਲ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਮੁਖੀ ਬਣਾਇਆ ਗਿਆ ਹੈ। ਇਸ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਇਸ ਦਾ ਵਿਸਥਾਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸਿੱਧੂ 9 ਮਹੀਨੇ ਕਾਂਗਰਸ ਦੇ ਪ੍ਰਧਾਨ ਵੀ ਰਹੇ। ਇਸ ਦੇ ਬਾਵਜੂਦ ਉਹ ਖੁਦ 4 ਕਾਰਜਕਾਰੀ ਮੁਖੀਆਂ, ਜਨਰਲ ਸਕੱਤਰ ਅਤੇ ਕੈਸ਼ੀਅਰ ਦੀ ਨਿਯੁਕਤੀ ਨਹੀਂ ਕਰ ਸਕੇ। ਪਰਗਟ ਸਿੰਘ ਸਿੱਧੂ ਦੇ ਨਾਲ ਜਨਰਲ ਸਕੱਤਰ ਸਨ। ਸਿੱਧੂ ਨੇ ਉਨ੍ਹਾਂ ਨੂੰ ਜਨਰਲ ਸਕੱਤਰ ਬਣਾਇਆ ਸੀ। ਹਾਲਾਂਕਿ ਜਦੋਂ ਸਿੱਧੂ ਦਾ ਵਿਰੋਧ ਹੋਇਆ ਤਾਂ ਪਰਗਟ ਸਿੰਘ ਨੇ ਵੀ ਉਨ੍ਹਾਂ ਤੋਂ ਦੂਰੀ ਬਣਾ ਲਈ।