ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਿੱਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਇਨਾਮ ਦੇਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।
ਦੱਸ ਦੇਈਏ ਕਿ ਬੀਤੀ 18 ਦਸੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਜਿਸ ਵੇਲੇ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹੀ ਸੀ ਤਾਂ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਸੰਗਤ ਵੱਲੋਂ ਸੋਧਾ ਲਾ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜੋ ਵੀ ਦੋਸ਼ੀ ਅਤੇ ਉਸ ਦੇ ਪਰਿਵਾਰ ਸਬੰਧੀ ਕੋਈ ਵੀ ਜਾਣਕਾਰੀ ਦੇਵੇਗਾ ਉਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦਿੱਤੇ ਜਾਣਗੇ। ਨਾਲ ਹੀ ਜੋ ਵੀ ਦੋਸ਼ੀ ਵਿਅਕਤੀ ਬਾਰੇ ਦੱਸੇਗਾ ਉਸ ਦਾ ਨਾਮ ਅਤੇ ਹੋਰ ਜਾਣਕਾਰੀ ਗੁਪਤ ਰੱਖੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪੁਲਿਸ ਵੱਲੋਂ ਇਸ ਮਾਮਲੇ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਦੀ ਮੌਤ ਦੇ ਨਾਲ ਉਸ ਦੀ ਪਛਾਣ ਤੇ ਉਸ ਨੇ ਅਜਿਹਾ ਕਾਰਾ ਕਿਉਂ ਕੀਤਾ, ਇਹ ਵੀ ਇੱਕ ਰਾਜ਼ ਬਣ ਕੇ ਰਹਿ ਗਈ ਹੈ। ਮ੍ਰਿਤਕ ਦੀਆਂ ਉਂਗਲੀਆਂ ਦੇ ਫਿੰਗਰ ਪ੍ਰਿੰਟਸ ਵੀ ਆਧਾਰ ਕਾਰਡ ਡਾਟਾਬੇਸ ਨਾਲ ਮੈਚ ਨਹੀਂ ਹੋਏ।