ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਸਿੱਖ ਭਾਈਚਾਰੇ ਦੀ ਪ੍ਰਤੀਨਿਧੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਤੇ ਹੋਰ ਜ਼ਰੂਰ ਸਾਮਾਨ ਉਪਲਬਧ ਕਰਾਉਣ ਦੀ ਵਿਵਸਥਾ ਕੀਤੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਖ-ਵੱਖ ਗੁਰਦੁਆਰਿਆਂ ਦੀਆਂ ਸਰਾਵਾਂ ਵਿਚ ਫ੍ਰੀ ਕਮਰੇ ਉਪਲਬਧ ਕਰਾਉਣ ਦੇ ਨਾਲ-ਨਾਲ ਪ੍ਰਭਾਵਿਤ ਖੇਤਰਾਂ ਵਿਚ ਲੰਗਰ ਤੇ ਹੋਰ ਚੀਜ਼ਾਂ ਦੀ ਵਿਵਸਥਾ ਕੀਤੀ ਜਾ ਰਹ ੀਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁਸ਼ਕਲ ਸਮੇਂ ਵਿਚ ਮਨੁੱਖਤਾ ਨਾਲ ਖੜ੍ਹੇ ਰਹਿਣਾ ਸ਼੍ਰੋਮਣੀ ਕਮੇਟੀ ਦੀ ਪ੍ਰੰਪਰਾ ਰਹੀ ਹੈ ਤੇ ਗੁਰੂ ਦੇ ਦਿਖਾਏ ਰਸਤੇ ‘ਤੇ ਚੱਲ ਕੇ ਸਿੱਖ ਸੰਗਠਨ ਲੋਕਾਂ ਲਈ ਮਦਦਗਾਰ ਬਣਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਸ਼ਾਸਕਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਕਿਹਾ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਵਿਚ 25 ਤੋਂ ਵੱਧ ਗੁਰਦੁਆਰਾ ਸਾਹਿਬਾਂ ਵਿਚ ਕੇਂਦਰ ਸਥਾਪਤ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: