ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਮੈਂਬਰ ਸ: ਗੁਰਚਰਨ ਸਿੰਘ ਗਰੇਵਾਲ ਨੇ ਸਰਕਾਰ ਦੇ ਉਸ ਅਧਿਕਾਰਤ ਪੱਤਰ ਦੀ ਨਿਖੇਧੀ ਕੀਤੀ ਹੈ ਜਿਸ ਵਿੱਚ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ ਬਹਾਦਰ ਸਿੱਖਾਂ ਦੀਆਂ ਫੋਟੋਆਂ ਨੂੰ ਇਤਰਾਜ਼ਯੋਗ ਦੱਸਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਏਡੀਜੀਪੀ ਲਾਅ ਐਂਡ ਆਰਡਰ ਨੇ ਪੀਆਰਟੀਸੀ ਦੀਆਂ ਤਿੰਨ ਬੱਸਾਂ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਜਗਤਾਰ ਸਿੰਘ ਹਵਾਰਾ ਦੀਆਂ ਫੋਟੋਆਂ ਅਤੇ ਉਨ੍ਹਾਂ ਦੇ ਇਤਰਾਜ਼ਯੋਗ ਬਿਆਨਾਂ ਨੂੰ ਲੈ ਕੇ ਪੀਆਰਟੀਸੀ ਮੈਨੇਜਮੈਂਟ ਤੋਂ ਇਲਾਵਾ ਸਾਰੇ ਪੁਲਿਸ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਸੀ। ਇਹ ਸਲਾਹ ਦਿੱਤੀ ਗਈ ਸੀ ਕਿ ਅਜਿਹੀਆਂ ਫੋਟੋਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਸਮੱਸਿਆ ਪੈਦਾ ਕਰ ਸਕਦੀਆਂ ਹਨ। ਸ਼੍ਰੋਮਣੀ ਕਮੇਟੀ ਨੇ ਉਸ ਪੱਤਰ ’ਤੇ ਪ੍ਰਤੀਕਿਰਿਆ ਦਿੰਦਿਆਂ ਇਸ ਦੀ ਨਿਖੇਧੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: