ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਯਨਾਥ ਨੂੰ ਚਿੱਠੀ ਲਿਖ ਕੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਕੋਲ ਗਾਗਨ ਮਨੋਹਰਪੁਰ ਪਿੰਡ ਵਿਚ ਪ੍ਰਸ਼ਾਸਨ ਵੱਲੋਂ ਲੰਗਰ ਹਾਲ ਤੇ ਕੁਝ ਸਿੱਖਾਂ ਦੇ ਘਰਾਂ ਨੂੰ ਤੋੜੇ ਜਾਣ ਦੇ ਮਾਮਲੇ ਵਿਚ ਨਿਆਂ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਸਿੱਖਾਂ ਦੇ ਘਰ ਢਾਹੁਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਿੱਖਾਂ ਦੀ ਬਰਬਾਦੀ ਨੂੰ ਰੋਕਿਆ ਜਾਵੇ। ਐਡਵੋਕੇਟ ਧਾਮੀ ਨੇ ਯੂਪੀ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਪਿੰਡ ਗਗਨ ਮਨੋਹਰਪੁਰ ਵਿਖੇ 1973 ਤੋਂ ਵਸੇ ਸਿੱਖਾਂ ਨੂੰ ਜਾਣ ਬੁੱਝ ਕੇ ਬਰਬਾਦ ਕੀਤਾ ਜਾ ਰਿਹਾ ਹੈ। ਇਸ ਲਈ ਦੋਸ਼ੀ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਦੀ ਜਾਂਚ ਯੂਪੀ ਸਿੱਖ ਮਿਸ਼ਨ ਹਾਪੜ ਨੇ ਕੀਤੀ ਸੀ। ਇਹ ਗੰਗਾ ਸਿੰਘ ਨਾਂ ਦੇ ਇੱਕ ਵਿਅਕਤੀ ਨੂੰ ਦਿੱਤਾ ਗਿਆ ਸੀ, ਜਿਸ ਦਾ ਪਰਿਵਾਰ ਹੁਣ ਵੀ ਇਸ ‘ਤੇ ਰਹਿ ਰਿਹਾ ਹੈ। ਇਨ੍ਹਾਂ ਸਿੱਖਾਂ ਨੇ ਉਥੇ ਗੁਰਦੁਆਰਾ ਸਾਹਿਬ ਤੇ ਲੰਗਰ ਹਾਲ ਵੀ ਬਣਵਾਇਆ ਹੈ। ਜਿਥੇ ਰੋਜ਼ਾਨਾ ਸੈਂਕੜੇ ਦੀ ਗਿਣਤੀ ਵਿਚ ਲੋਕ ਲੰਗਰ ਖਾਧੇ ਹਨ ਪਰ ਪ੍ਰਸ਼ਾਸਨ ਨੇ ਲੰਗਰ ਹਾਲ ਨੂੰ ਤੋੜਿਆ ਹੈ ਤੇ ਕੁਝ ਸਿੱਖ ਪਰਿਵਾਰਾਂ ਦੇ ਘਰਾਂ ਨੂੰ ਵੀ ਡੇਗ ਦਿੱਤਾ ਹੈ ਜਿਥੇ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਲੰਗਰ ਖਾਧੇ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਤੋਂ ਮਾਮਲੇ ਵਿਚ ਦਖਲ ਕਰਨ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ 50 ਸਾਲ ਤੋਂ ਵੱਧ ਸਮੇਂ ਤੋਂ ਇਥੇ ਰਹਿ ਰਹੇ ਸਿੱਖਾਂ ਨੂੰ ਬੇਦਖਲ ਕਰਨਾ ਸਹੀ ਨਹੀਂ ਹੈ ਤੇ ਯੂਪੀ ਸਰਕਾਰ ਨੂੰ ਆਪਣੇ ਨਾਗਰਿਕਾਂ ਦਾ ਸ਼ੋਸ਼ਣ ਬੰਦ ਕਰਨਾ ਚਾਹੀਦਾ ਹੈ। ਐੱਸਜੀਪੀਸੀ ਪ੍ਰਧਾਨ ਨੇ ਮੰਗ ਕੀਤੀ ਕਿ ਸਿੱਖਾਂ ਦੇ ਘਰਾਂ ਨੂੰ ਡੇਗਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ।
ਵੀਡੀਓ ਲਈ ਕਲਿੱਕ ਕਰੋ -: