ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ NCERT ਵੱਲੋਂ ਪ੍ਰਿੰਟ ਕੀਤੀਆਂ ਗਈਆਂ ਕਿਤਾਬਾਂ ਵਿਚ ਸਿੱਖ ਇਤਿਹਾਸ ਬਾਰੇ ਗਲਤ ਜਾਣਕਾਰੀ ਦੇਣ ‘ਤੇ ਇਤਰਾਜ਼ ਪ੍ਰਗਟਾਇਆ ਹੈ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ NCERT ਸਿੱਖਾਂ ਨਾਲ ਸਬੰਧਤ ਇਤਿਹਾਸਕ ਵਰਣਨ ਨੂੰ ਗਲਤ ਅਰਥਾਂ ਨਾਲ ਪੇਸ਼ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣੇ ਜਿਹੇ 12ਵੀਂ ਕਲਾਸ ਦੀ ਕਿਤਾਬ ਸੁਤੰਤਰ ਭਾਰਤ ਵਿਚ ਰਾਜਨੀਤੀ ਅੰਦਰ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਗਲਤ ਜਾਣਕਾਰੀ ਦਰਜ ਕੀਤੀ ਗਈ ਹੈ ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਦੀ ਵਿਆਖਿਆ ਕਰਦੇ ਹੋਏ ਸਿੱਖਾਂ ਨੂੰ ਵੱਖਵਾਦੀ ਵਜੋਂ ਪੇਸ਼ ਕਰਨਾ ਸਹੀ ਨਹੀਂ ਹੈ। ਇਸ ਲਈ NCERT ਨੂੰ ਇਸ ਨੂੰ ਜਲਦ ਹਟਾ ਲੈਣਾ ਚਾਹੀਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦੇ ਨਾਲ ਹੀ 12ਵੀਂ ਦੀ ਕਿਤਾਬ ਤੋਂ ਕੁਝ ਜਾਣਕਾਰੀਆਂ ਹਟਾਉਂਦੇ ਹੋਏ ਕੁਝ ਨਵੀਂ ਜਾਣਕਾਰੀ ਜੋੜਦੇ ਹੋਏ ਫਿਰਕੂ ਕਾਰਵਾਈ ਕੀਤੀ ਹੈ।ਇਹ ਦੁੱਖ ਗੱਲ ਹੈ ਕਿ ਮੌਜੂਦਾ ਕੇਂਦਰ ਸਰਕਾਰ ਵੱਲੋਂ ਗਲਤ ਬਦਲਾਅ ਕੀਤੇ ਜਾ ਰਹੇ ਹਨ। ਖਾਸ ਤੌਰ ‘ਤੇ ਘੱਟ-ਗਿਣਤੀ ਦੇ ਸਿਲੇਬਸ ਨੂੰ ਖਤਮ ਕੀਤਾ ਜਾ ਰਿਹਾ ਹੈ ਤੇ ਮਨਮਾਨੀ ਸਿਲੇਬਸ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦਾ ਮਤਾ ਇਕ ਇਤਿਹਾਸਕ ਦਸਤਾਵੇਜ਼ ਹੈ, ਜਿਸ ਵਿਚ ਕੁਝ ਵੀ ਗਲਤ ਨਹੀਂ ਹੈ। ਇਸ ਵਿਚ ਸੂਬਿਆਂ ਦੇ ਅਧਿਕਾਰਾਂ ਦੀ ਗੱਲ ਕਹੀ ਗਈ ਹੈ ਤੇ ਦੁੱਖ ਦੀ ਗੱਲ ਹੈ ਕਿ ਹਾਲਾਤ ਅੱਜ ਵੀ ਉਹੋ ਜਿਹੇ ਹਨ। ਸੂਬਿਆਂ ਦੇ ਅਧਿਕਾਰਾਂ ਤੇ ਹਿੱਤਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਫੈਸਲਾ, 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਖੁੱਲ੍ਹਣਗੇ ਸਰਕਾਰੀ ਦਫਤਰ
ਇੰਝ ਲੱਗਦਾ ਹੈ ਕਿ ਹਿੰਦੂ ਰਾਸ਼ਟਰ ਦੀ ਭਾਸ਼ਾ ਬੋਲਣ ਵਾਲਿਆਂ ਨੂੰ ਜਾਣ-ਬੁਝ ਕੇ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਉਥੇ ਦੂਜੇ ਪਾਸੇ ਘੱਟ-ਗਿਣਤੀਆਂ ਦੇ ਮਸਲੇ ਸੁਲਝਾਉਣ ਦੀ ਬਜਾਏ ਉਨ੍ਹਾਂ ਬਾਰੇ ਗਲਤ ਧਾਰਨਾਵਾਂ ਬਣਾ ਕੇ ਬ੍ਰਿਟਿਸ਼ ਵਿਰੋਧੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: