ਅੰਮ੍ਰਿਤਸਰ : ਤੇਲੰਗਾਨਾ ਦੇ ਹੈਦਰਾਬਾਦ ‘ਚ ਨਾਬਾਲਗ ਸਿੱਖ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨੋਟਿਸ ਲੈਂਦਿਆਂ ਐੱਸ.ਜੀ.ਪੀ.ਸੀ. ਵੱਲੋਂ ਇੱਕ ਵਫ਼ਦ ਤੇਲੰਗਾਨਾ ਭੇਜਿਆ ਹੈ। ਭੇਜੇ ਗਏ ਵਫ਼ਦ ਵਿੱਚ ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਰਾਜ ਗੁਰਮੀਤ ਸਿੰਘ ਸੈਣੀ, ਸਿੱਖ ਮਿਸ਼ਨ ਆਂਧਰਾ ਪ੍ਰਦੇਸ਼ ਦੇ ਇੰਚਰਾਜ ਦਿਲਸ਼ਾਹ ਸਿੰਘ ਤੇ ਪ੍ਰਚਾਰਕ ਸ਼ਾਮਲ ਹਨ।
ਦਫਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਵਾਪਸੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਤਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਵਿੱਚ ਅਸਫ਼ਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇੱਕ ਬੇਵੱਸ ਤੇ ਇਕੱਲੀ ਲੜਕੀ ‘ਤੇ ਸਮੂਹਿਕ ਤੌਰ ‘ਤੇ ਜ਼ੁਲਮ ਕੀਤਾ ਗਿਆ ਪਰ ਪੁਲਿਸ ਇਨਸਾਫ਼ ਦੇਣ ਦੀ ਬਜਾਏ ਪੀੜਤ ਪਰਿਵਾਰ ‘ਤੇ ਦਬਾ ਬਣਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿੱਚ ਬਖਸ਼ੇ ਨਹੀਂ ਜਾਣੇ ਚਾਹੀਦੇ ਤੇ ਦੋਸ਼ੀਆਂ ਦੀ ਪਛਾਣ ਕਰਕੇ ਮਿਸਾਲੀ ਸਖਤ ਸਜ਼ਾ ਦਿੱਤੀ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਤੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੀੜਤ ਪਰਿਵਾਰ ਨਾਲ ਮਿਲ ਕੇ ਜੋ ਵੀ ਰਿਪੋਰਟ ਦੇਵੇਗਾ, ਉਸ ਮੁਤਾਬਕ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ ਤੇਲੰਗਾਨਾ ਦੇ ਹੈਦਰਾਬਾਦ ਦੇ ਰੰਗਾਰੇਡੀ ਸੁਭਾਸ਼ਨਗਰ ਵਿਚ ਪਿਛਲੇ ਦਿਨੀਂ ਇੱਕ ਸਿੱਖ ਨਾਬਾਲਦ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਚੌਥੀ ਮੰਜ਼ਿਲ ਤੋਂ ਥੱਲ੍ਹੇ ਸੁੱਟ ਕੇ ਕਤਲ ਕਰ ਦਿੱਤਾ ਗਿਆ ਸੀ।