ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖ ਕੇ ਆਰਐਸਐਸ ਅਤੇ ਭਾਜਪਾ ਨੂੰ ਸਿੱਖ ਮੁੱਦਿਆਂ ਵਿੱਚ ਦਖ਼ਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ।
ਮੋਹਨ ਭਾਗਵਤ ਨੂੰ ਲਿਖੇ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਨੇ ਸ਼ਿਕਾਇਤ ਕੀਤੀ ਹੈ ਕਿ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੌਰਾਨ ਹਰਿਆਣਾ ਦੀ ਭਾਜਪਾ ਸਰਕਾਰ ਅਤੇ ਇਸ ਦੇ ਆਗੂਆਂ ਨੇ ਪੰਥਕ ਰਵਾਇਤਾਂ ਅਤੇ ਸਿੱਖ ਜਥੇਬੰਦੀ ਵਿੱਚ ਕਥਿਤ ਤੌਰ ’ਤੇ ਦਖ਼ਲਅੰਦਾਜ਼ੀ ਕੀਤੀ ਹੈ।
ਚਿੱਠੀ ਵਿਚ ਗਰੇਵਾਲ ਨੇ ਲਿਖਿਆ ਕਿ ਜੇਕਰ ਇਹ ਤੁਹਾਡੀ ਜਾਣਕਾਰੀ ਤੋਂ ਬਿਨਾਂ ਹੋ ਰਿਹਾ ਹੈ ਤਾਂ ਤੁਹਾਨੂੰ ਤੁਰੰਤ ਦਖਲ ਦੇਣਾ ਚਾਹੀਦਾ ਹੈ ਅਤੇ ਜੇ ਇਹ ਤੁਹਾਡੀ ਜਾਣਕਾਰੀ ਨਾਲ ਹੈ ਤਾਂ ਇਹ ਤੁਹਾਡੀ ਸੰਸਥਾ ਲਈ ਤੁਹਾਡੀ ਵਿਚਾਰਧਾਰਕ ਪਹੁੰਚ ਬਾਰੇ ਸੋਚਣ ਦਾ ਸਹੀ ਸਮਾਂ ਹੈ ਕਿਉਂਕਿ ਇਸ ਨਾਲ ਇਸ ਬਹੁ-ਸੱਭਿਆਚਾਰਕ ਖੇਤਰ ਵਿੱਚ ਆਪਸੀ ਧਾਰਮਿਕ ਸਬੰਧਾਂ ਵਿੱਚ ਦਰਾੜ ਪੈਦਾ ਹੋ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਹ ਵਰਤਾਰਾ ਸਿੱਖਾਂ ਦੇ ਮਨਾਂ ਵਿੱਚ ਅਸਥਿਰਤਾ ਪੈਦਾ ਕਰੇਗਾ ਜੋ ਦੇਸ਼ ਲਈ ਠੀਕ ਨਹੀਂ ਹੈ।ਪਹਿਲਾਂ ਵੀ ਸਿੱਖ ਵਿਰੋਧੀ ਕਾਂਗਰਸ ਪਾਰਟੀ ਇਸ ਤਰ੍ਹਾਂ ਦੀ ਦਖਲਅੰਦਾਜ਼ੀ ਕਰਦੀ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਇਤਿਹਾਸਕ ਸਥਾਪਨਾ ਦਿਵਸ ‘ਤੇ ਅਸੀਂ ਸੁਝਾਅ ਦਿੰਦੇ ਹਾਂ ਕਿ ਰਾਸ਼ਟਰੀ ਸਵੈ ਸੇਵਕ ਸੰਘ ਅਤੇ ਭਾਜਪਾ ਨੂੰ ਸਿੱਖ ਮਸਲਿਆਂ ਵਿਚ ਦਖਲ ਦੇਣਾ ਬੰਦ ਕਰਨਾ ਚਾਹੀਦਾ ਹੈ।ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਇਸ ਬਾਰੇ ਡੂੰਘਾਈ ਨਾਲ ਵਿਚਾਰ ਕਰੋਗੇ ਅਤੇ ਸਿੱਖ ਵਿਰੋਧੀ ਗਤੀਵਿਧੀਆਂ ਤੋਂ ਦੂਰ ਰਹਿਣਗੇ।