ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਬੇਨਤੀ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਇੱਕ ਵਾਧੂ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਰਿਆਣਾ ਲਈ ਵਿਧਾਨ ਸਭਾ ਬਣਾਉਣ ਨੂੰ ਮਨਜ਼ੂਰੀ ਦਿੱਤੇ ਜਾਣ CM ਮਨਹੋਰ ਲਾਲ ਖੱਟਰ ਨੇ ਧੰਨਵਾਦ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਇਮਾਰਤ ਦੀ ਸਾਡੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਕੇਂਦਰੀ ਗ੍ਰਹਿ ਮੰਤਰੀ ਨੇ ਚੰਡੀਗੜ੍ਹ ਵਿਚ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਮੈਂ ਸਾਰੇ ਹਰਿਆਣਾ ਵਾਸੀਆਂ ਵੱਲੋਂ ਗ੍ਰਹਿ ਮੰਤਰੀ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।
ਦੱਸ ਦੇਈਏ ਕਿ ਹਰਿਆਣਾ ਸਰਕਾਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਵੱਖਰੀ ਵਿਧਾਨ ਸਭਾ ਬਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਮਨਜ਼ੂਰੀ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: