ਚੰਡੀਗੜ੍ਹ : ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਤੇ ਚੰਡੀਗੜ੍ਹ ਮੁਲਾਜ਼ਮਾਂ ਨੂੰ ਕਈ ਤੋਹਫੇ ਵੀ ਦਿੱਤੇ । ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਹੁਣ ਕੇਂਦਰ ਦੇ ਸਰਵਿਸ ਰੂਲਜ਼ ਲਾਗੂ ਹੋਣਗੇ ਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ। ਇਸ ਤਹਿਤ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਹੱਦ 58 ਸਾਲ ਤੋਂ ਵਧਾ ਕੇ 60 ਸਾਲ ਕਰ ਦਿੱਤੀ ਗਈ।
ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ ਹੋਣ ਦਾ ਸਭ ਤੋਂ ਵੱਧ ਲਾਭ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਮਿਲੇਗਾ। ਬੱਚਿਆਂ ਦੀ ਦੇਖਭਾਲ ਲਈ ਔਰਤਾਂ ਨੂੰ ਦੋ ਸਾਲ ਦੀ ਛੁੱਟੀ ਮਿਲੇਗੀ ਤੇ 1 ਅਪ੍ਰੈਲ ਤੋਂ ਇਸ ਦਾ ਫਾਇਦਾ ਮਿਲਣਾ ਵੀ ਸ਼ੁਰੂ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਆਧੁਨਿਕ ਤਕਨੀਕ ਅਪਣਾਈ ਜਾਵੇਗੀ। ਜੇ ਕੋਈ ਵੀ ਵਾਹਨ ਵਾਲਾ ਟ੍ਰੈਫਿਕ ਨਿਯਮ ਤੋੜਦਾ ਹੈ ਤਾਂ ਕੈਮਰਿਆਂ ਰਾਹੀਂ ਚਲਾਨ ਉਨ੍ਹਾਂ ਦੇ ਘਰ ਪੁੱਜ ਜਾਵੇਗਾ। ਇਸ ਤੋਂ ਇਲਾਵਾ ਕੂੜਾ ਇਕੱਠਾ ਕਰਨ ਸਬੰਧੀ ਵੀ ਉੱਚ ਪੱਧਰੀ ਤਕਨੀਕ ਵਰਤੀ ਜਾਵੇਗਾ। ਇਸ ਤੋਂ ਇਲਾਵਾ ਬਿਜਲਈ ਬੱਸਾਂ ਵੀ ਜਲਦ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਵਿਸ਼ਵ ਦੇ ਆਧੁਨਿਕ ਸ਼ਹਿਰਾਂ ਵਿਚੋਂ ਇੱਕ ਹੈ।
ਇਹ ਵੀ ਪੜ੍ਹੋ : CAPF ਦੇ ਜਵਾਨਾਂ ਨੂੰ ਮਿਲੇਗੀ 100 ਦਿਨ ਦੀ ਛੁੱਟੀ, ਗ੍ਰਹਿ ਮੰਤਰਾਲੇ ਪ੍ਰਸਤਾਵ ‘ਤੇ ਜਲਦ ਲੈ ਸਕਦਾ ਫੈਸਲਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ਉਤੇ ਪੰਜਾਬ ਸਰਵਿਸ ਰੂਲਜ਼ ਲਾਗੂ ਹਨ। ਜਿਨ੍ਹਾਂ ਨੂੰ ਖਤਮ ਕਰਕੇ ਸੈਂਟਰ ਸਰਵਿਸ ਰੂਲਜ਼ ਲਾਗੂ ਕਰ ਦਿੱਤੇ ਗਏ ਹਨ, ਜਿਸ ਦਾ ਅਕਾਲੀ ਆਗੂ ਦਲਜੀਤ ਚੀਮਾ ਵੱਲੋਂ ਵੀ ਵਿਰੋਧ ਪ੍ਰਗਟਾਇਆ ਗਿਆ ਹੈ।