ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਉਸ ਦੇ ਜੱਦੀ ਪਿੰਡ ਚੱਠਾ ਵਿਖੇ ਲਿਆਂਦੀ ਗਈ। ਇਸ ਦੌਰਾਨ ਲੋਕਾਂ ਦਾ ਵੱਡਾ ਕਾਫ਼ਿਲਾ ਨਾਲ ਆਇਆ ਨਜ਼ਰ ਆਇਆ।
ਜਿਵੇਂ ਹੀ ਸ਼ਹੀਦ ਦੀ ਮ੍ਰਿਤਕ ਦੇਹ ਪਿੰਡ ਵਿੱਚ ਦਾਖਲ ਹੋਈ ਤਾਂ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਲੋਕਾਂ ਵਿੱਚ ਪਾਕਿਸਤਾਨ ਲਈ ਭਾਰੀ ਗੁੱਸਾ ਵੇਖਿਆ ਗਿਆ।
ਸ਼ਹੀਦ ਦੀ ਮ੍ਰਿਤਕ ਦੇਹ ਵਾਲੀ ਗੱਡੀ ਨਾਲ ਤੁਰ ਰਹੇ ਲੋਕ ਨੇ ‘ਪਾਕਿਸਤਾਨ ਮੁਰਦਾਬਾਦ’ ਅਤੇ ‘ਸ਼ਹੀਦ ਮਨਦੀਪ ਸਿੰਘ ਅਮਰ ਰਹੇ’ ਦੇ ਨਾਅਰੇ ਲਾ ਰਹੇ ਹਨ। ਸ਼ਹੀਦ ਦੇ ਮਾਪਿਆਂ ਦੇ ਨਾਲ-ਨਾਲ ਪੂਰਾ ਪਿੰਡ ਇਸ ਸ਼ਹਾਦਤ ‘ਤੇ ਭੁੱਬਾਂ ਮਾਰ ਕੇ ਰੋ ਰਿਹਾ ਹੈ।
ਸ਼ਹੀਦ ਮਨਦੀਪ ਸਿੰਘ ਦਾ ਛੋਟਾ ਭਰਾ ਆਪਣੇ ਵੱਡੇ ਭਰਾ ਦੀ ਸ਼ਹਾਦਤ ਦਾ ਦੁੱਖ ਝੱਲ ਨਹੀਂ ਪਾ ਰਿਹਾ। ਉਸ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ। ਦੱਸਣਯੋਗ ਹੈ ਕਿ ਸ਼ਹੀਦ ਮਨਦੀਪ ਸਿੰਘ ਦਾ ਛੋਟਾ ਭਰਾ ਵਿਦੇਸ਼ ਵਿੱਚ ਰਹਿੰਦਾ ਹੈ, ਜਿਵੇਂ ਹੀ ਉਸ ਨੂੰ ਆਪਣੇ ਵੱਡੇ ਭਰਾ ਦੀ ਸ਼ਹਾਦਤ ਦਾ ਪਤਾ ਲੱਗਾ ਉਹ ਪਿੰਡ ਪਹੁੰਚ ਗਿਆ, ਜਿਥੇ ਸ਼ਹੀਦ ਦੀ ਮ੍ਰਿਤਕ ਦੇਹ ਦਾ ਪੂਰੇ ਮਾਨ-ਸਨਮਾਣ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਗੁਰਦਾਸਪੁਰ ਤੋਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਐਲਾਨ ਕੀਤਾ ਹੈ ਕਿ ਸ਼ਹੀਦ ਮਨਦੀਪ ਦੇ ਪਰਿਵਾਰ ਨੂੰ 50 ਲੱਖ ਰੁਪਏ ਦਿੱਤੇ ਜਾਣਗੇ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਤੇ ਸ਼ਹੀਦ ਦੇ ਨਾਮ ‘ਤੇ ਗੇਟ ਬਣਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ-
Lauki Kofta Recipe | ਲੋਕੀ ਕੋਫਤਾ ਬਨਾਉਣ ਦਾ ਆਸਾਨ ਤਰੀਕਾ | Bottle Gourd Curry Recipe
ਇਹ ਵੀ ਪੜ੍ਹੋ : ਵੱਡੀ ਖਬਰ : ਚੰਡੀਗੜ੍ਹ ‘ਚ ਇਸ ਦਿਨ ਤੋਂ ਖੁੱਲ੍ਹਣ ਜਾ ਰਹੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ