ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਲਾਹ ਕੇ ਸੁਨੀਲ ਜਾਖੜ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ, ਜਿਨ੍ਹਾਂ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਸਹੁੰ ਚੁੱਕ ਸਮਾਗਮ ਭਾਜਪਾ ਦੇ ਸੂਬਾ ਹੈੱਡਕੁਆਰਟਰ, ਸੈਕਟਰ 37-ਏ, ਚੰਡੀਗੜ੍ਹ, ਕਾਨੂੰਨ ਭਵਨ ਨੇੜੇ ਹੋਇਆ ਪਰ ਇਸ ਦੌਰਾਨ ਅਸ਼ਵਨੀ ਸ਼ਰਮਾ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ, ਜੋਕਿ ਚਰਚਾ ਦਾ ਵਿਸ਼ਾ ਬਣ ਗਿਆ।
ਇਸ ਸਮਾਰੋਹ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ, ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸੂਲੂ ਸਮੇਤ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਹਾਲਾਂਕਿ ਸਾਬਕਾ ਪੰਜਾਬ ਭਾਜਪਾ ਪ੍ਰਧਾਨ ਨੇ ਟਵੀਟ ਕਰਕੇ ਸੁਨੀਲ ਜਾਖੜ ਨੂੰ ਵਧਾਈ ਦਿੱਤੀ ਅਤੇ ਪ੍ਰੋਗਰਾਮ ਵਿੱਚ ਸ਼ਾਮਲ ਨਾ ਹੋਣ ਦਾ ਕਾਰਨ ਆਪਣੀ ਖਰਾਬ ਸਿਹਤ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਆਸ ਹੈ ਕਿ ਤਜਰਬਾ ਪਾਰਟੀ ਨੂੰ ਨਵੀਂ ਦਿਸ਼ਾ ਦੇਵੇਗਾ।
ਇਹ ਵੀ ਪੜ੍ਹੋ : ਪੰਜਾਬ ‘ਚ ਵਰ੍ਹੀ ‘ਆਫ਼ਤ’, ਭਾਖੜਾ ‘ਚ ਪਾਣੀ ਖਤਰੇ ਦੇ ਨਿਸ਼ਾਨ ਕੋਲ, ਬੁੱਢਾ ਦਰਿਆ ਦਾ ਬੰਨ੍ਹ ਟੁੱਟਿਆ
ਦੂਜੇ ਪਾਸੇ ਜਨਾਰਦਨ ਸ਼ਰਮਾ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਹੈ। ਸੁਨੀਲ ਜਾਖੜ ਦੇ ਪ੍ਰਧਾਨ ਬਣਨ ਨਾਲ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਜ਼ਮੀਨ ਨਾਲ ਜੁੜੇ ਅਤੇ ਸੁਲਝੇ ਹੋਏ ਆਗੂ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸੁਨੀਲ ਜਾਖੜ ਦੀ ਕੁਸ਼ਲ ਅਗਵਾਈ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਡੂੰਘੀ ਸੋਚ ਹੇਠ ਸੂਬਾ ਭਾਜਪਾ ਨਵੀਆਂ ਬੁਲੰਦੀਆਂ ਨੂੰ ਛੂਹ ਲਵੇਗੀ।
ਵੀਡੀਓ ਲਈ ਕਲਿੱਕ ਕਰੋ -: