ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਆਲਟੋ ਕਾਰ ਖੋਹਣ ਦੇ ਮੁਕੱਦਮੇ ਵਿਚ ਮਾਨਸਾ ਪੁਲਿਸ ਇਕ ਵਾਰ ਫਿਰ ਪ੍ਰਿਯਵਰਤ ਫੌਜੀ, ਕਸ਼ਿਸ਼ ਤੇ ਦੀਪਕ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਂਦਾ ਗਿਆ ਜਿਥੇ ਉਨ੍ਹਾਂ ਦੀ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।
ਅਦਾਲਤ ਨੇ ਉਨ੍ਹਾਂ ਨੂੰ 29 ਜੁਲਾਈ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ । ਪੁਲਿਸ ਇਨ੍ਹਾਂ ਤਿੰਨਾਂ ਦੋਸ਼ੀਆਂ ਤੋਂ ਜਿਥੇ ਆਲਟੋ ਕਾਰ ਖੋਹਣ ਦੇ ਮਾਮਲੇ ਵਿਚ ਪੁੱਛਗਿਛ ਕਰੇਗੀ ਉਥੇ ਹੀ ਦੀਪਕ ਮੁੰਡੀ ਬਾਰੇ ਵੀ ਇਨ੍ਹਾਂ ਤਿੰਨਾਂ ਤੋਂ ਪੁੱਛਗਿਛ ਕੀਤੀ ਜਾਵੇਗੀ।
ਦਿੱਲੀ ਪੁਲਿਸ ਨੇ ਇਨ੍ਹਾਂ ਤਿੰਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ, ਜਿਥੇ ਉਨ੍ਹਾਂ ਨੂੰ ਪਹਿਲੇ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫਤਾਰ ਕੀਤਾ ਗਿਆ ਸੀ। ਫਿਰ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਲੈ ਕੇ ਪੁਲਿਸ ਪੰਜਾਬ ਲੈ ਆਈ। ਫੌਜੀ ਅਤੇ ਕਸ਼ਿਸ਼ ਹਰਿਆਣਾ ਦੇ ਰਹਿਣ ਵਾਲੇ ਹਨ। ਕੇਸ਼ਵ ਬਠਿੰਡਾ ਦਾ ਰਹਿਣ ਵਾਲਾ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਦੱਸ ਦੇਈਏ ਕਿ ਮੂਸੇਵਾਲਾ ਕਤਲਕਾਂਡ ਵਿੱਚ 6 ਸ਼ਾਰਪ ਸ਼ੂਟਰ ਸ਼ਾਮਲ ਸਨ, ਜਿਨ੍ਹਾਂ ਵਿੱਚ ਪ੍ਰਿਯਵਰਤ ਫੌਜੀ, ਕਸ਼ਿਸ਼, ਅੰਕਿਤ ਸੇਰਸਾ, ਜਗਰੂਪ ਰੂਪਾ, ਮਨਪ੍ਰੀਤ ਮੰਨੂ ਕੁੱਸਾ ਤੇ ਦੀਪਕ ਮੁੰਡੀ ਸ਼ਾਮਲ ਹਨ। ਇਨ੍ਹਾਂ ਵਿੱਚ ਫੌਜੀ, ਕਸ਼ਿਸ਼, ਦੀਪਕ ਤੇ ਅੰਕਿਤ ਸੇਰਸਾ ਗ੍ਰਿਫਤਾਰ ਹੋ ਚੁੱਕੇ ਹਨ ਪਰ ਰੂਪਾ, ਮੰਨੂ ਪੁਲਿਸ ਐਨਕਾਊਂਟਰ ਵਿਚ ਮਾਰੇ ਜਾ ਚੁੱਕੇ ਹਨ।