ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੂੰ ਰਾਸ਼ਟਰਪਤੀ ਆਰਿਫ ਅਲਵੀ ਤੋਂ ਨੈਸ਼ਨਲ ਅਸੈਂਬਲੀ ਭੰਗ ਕਰਨ ਦੀ ਰਸਮੀ ਸਿਫਾਰਸ਼ ਕਰਨਗੇ। ਸੰਸਦ ਦੇ ਹੇਠਲੇ ਸਦਨ ਦਾ 5 ਸਾਲ ਦਾ ਕਾਰਜਕਾਲ 12 ਅਗਸਤ ਨੂੰ ਖਤਮ ਹੋਵੇਗਾ। ਰਿਪੋਰਟ ਮੁਤਾਬਕ ਸ਼ਹਿਬਾਜ ਸ਼ਰੀਫ ਨਾਲ ਮੁਲਾਕਾਤ ਕਰਨ ਲੀ ਪ੍ਰਧਾਨ ਮੰਤਰੀ ਰਿਹਾਇਸ਼ ਪਹੁੰਚ ਗਏ ਹਨ। ਸਾਬਕਾ ਵਿਦੇਸ਼ ਸਕੱਤਰ ਜਲੀਲ ਅੱਬਾਸ ਜਿਲਾਨੀ ਅਮਰੀਕਾ ਤੇ ਯੂਰਪੀ ਸੰਘ ਵਿਚ ਰਾਜਦੂਤ, ਆਸਟ੍ਰੇਲੀਆ ਵਿਚ ਪਾਕਿਸਤਾਨੀ ਹਾਈ ਕਮਿਸ਼ਨਰ ਤੇ ਭਾਰਤ ਵਿਚ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਵਜੋਂ ਕੰਮ ਕਰ ਚੁੱਕੇ ਹਨ।
ਨੈਸ਼ਨਲ ਅਸੈਂਬਲੀ ਭੰਗ ਹੋਣ ਦੇ ਨਾਲ ਪਾਕਿਸਤਾਨ ਵਿਚ ਅਗਲੀਆਂ ਆਮ ਚੋਣਾਂ ਦਾ ਰਸਤਾ ਸਾਫ ਹੋ ਜਾਵੇਗਾ। ਸ਼ਹਿਬਾਜ਼ ਸ਼ਰੀਫ ਨੇ ਕਿਹਾਸੀ ਕਿ ਮੌਜੂਦਾ ਸਰਕਾਰ ਦਾ ਕਾਰਜਕਾਲ ਪੂਰਾ ਹੋਣ ‘ਤੇ ਮੈਂ ਨੈਸ਼ਨਲ ਅਸੈਂਬਲੀ ਭੰਗ ਕਰਨ ਲਈ ਰਾਸ਼ਟਰਪਤੀ ਨੂੰ ਚਿੱਠੀ ਲਿਖਾਂਗਾ ਤੇ ਸਿਫਾਰਸ਼ ਕਰਾਂਗਾ। ਇਸ ਦੇ ਬਾਅਦ ਅੰਤਰਿਮ ਸਰਕਾਰ ਸੱਤਾ ਸੰਭਾਲੇਗੀ।
ਇਹ ਵੀ ਪੜ੍ਹੋ : World Cup ਦੇ 9 ਮੈਚਾਂ ਦੇ ਸ਼ੈਡਿਊਲ ‘ਚ ਹੋਇਆ ਬਦਲਾਅ, ਹੁਣ ਇਸ ਦਿਨ ਹੋਵੇਗਾ ਭਾਰਤ-ਪਾਕਿਸਤਾਨ ਮੁਕਾਬਲਾ
ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਜਨਤਾ ਨਵੰਬਰ 2023 ਵਿਚ ਚੋਣਾਂ ਜ਼ਰੀਏ ਆਪਣੀ ਸਰਕਾਰ ਚੁਣੇਗੀ। ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਹੁਣ ਤੱਕ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਨਹੀਂ ਕੀਤਾ। ਰਾਸ਼ਟਰਪਤੀ ਅਲਵੀ ਜਾਂ ਤਾਂ ਅਸੈਂਬਲੀ ਨੂੰ ਭੰਗ ਕਰਨ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰ ਸਕਦੇ ਹਨ ਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ 48 ਘੰਟੇ ਬਾਅਦ ਉਹ ਖੁਦ ਭੰਗ ਹੋ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: