ਖੇਤੀ ਕਾਨੂੰਨਾਂ ਦੀ ਵਾਪਸੀ ਪਿੱਛੋਂ ਚੰਡੀਗੜ੍ਹ ‘ਚ ਅੱਜ ਮੰਗਲਵਾਰ ਭਾਜਪਾ ਪਹਿਲੀ ਵਾਰ ਚੋਣ ਮੰਥਨ ਕਰੇਗੀ। ਇਸ ਦੇ ਲਈ ਪੰਜਾਬ ਭਾਜਪਾ ਦੇ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੀ ਚੰਡੀਗੜ੍ਹ ਪਹੁੰਚ ਰਹੇ ਹਨ। ਪੰਜਾਬ ਦੀ ਸਾਰੀ ਸੀਨੀਅਰ ਲੀਡਰਸ਼ਿਪ ਨੂੰ ਇੱਥੇ ਬੁਲਾਇਆ ਗਿਆ ਹੈ, ਜਿਨ੍ਹਾਂ ਤੋਂ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਦੀਆਂ ਚੁਣਾਵੀ ਦਾਅ ‘ਤੇ ਚਰਚਾ ਕੀਤੀ ਜਾਵੇਗੀ।
ਇਹ ਮੀਟਿੰਗ ਇਸ ਲਈ ਅਹਿਮ ਹੈ ਕਿਉਂਕਿ ਖੇਤੀ ਕਾਨੂੰਨਾਂ ਦੀ ਵਾਪਸੀ ਪਿੱਛੋਂ ਹੁਣ ਭਾਜਪਾ ਨਵੀਂ ਰਣਨੀਤੀ ਬਣਾਏਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਦਿਨ ਪਹਿਲਾਂ ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਹਾਲ ਹੀ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘਾ ਖੁੱਲ੍ਹਿਆ ਹੈ, ਜਿਸ ਦਾ ਸਿਹਰਾ ਵੀ ਪੰਜਾਬ ਭਾਜਪਾ ਲੈ ਰਹੀ ਹੈ।
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “ ਵੀਡੀਓ
ਪੰਜਾਬ ਵਿੱਚ ਹੁਣ ਤੱਕ ਭਾਜਪਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਨੂੰ ਅਜੇ ਕਾਨੂੰਨੀ ਰੂਪ ਨਹੀਂ ਦਿੱਤਾ ਗਿਆ ਹੈ। ਕਿਸਾਨ ਅੰਦੋਲਨ ਵਿੱਚ ਲੱਗੇ ਹੋਏ ਹਨ। ਹਾਲਾਂਕਿ ਇਸ ਐਲਾਨ ਪਿੱਛੋਂ ਪੰਜਾਬ ‘ਚ ਭਾਜਪਾ ਦਾ ਵਿਰੋਧ ਹੋਵੇਗਾ ਜਾਂ ਨਹੀਂ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਪਰ ਕਿਸਾਨ ਹੁਣ ਐਮਐਸਪੀ ‘ਤੇ ਗਾਰੰਟੀ ਕਾਨੂੰਨ ਅਤੇ ਕੁਝ ਹੋਰ ਮੰਗਾਂ ਦੀ ਮੰਗ ਕਰ ਰਹੇ ਹਨ। ਮੀਟਿੰਗ ਵਿੱਚ ਇਸ ਬਾਰੇ ਵੀ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : CM ਚੰਨੀ ਦੀ ਰੈਲੀ ‘ਚ ਕਾਲੇ ਰੰਗ ਦਾ ਖੌਫ, ਕਾਲੀਆਂ ਜੈਕਟਾਂ-ਕਮੀਜ਼ਾਂ ਵਾਲੇ ਭੇਜੇ ਵਾਪਿਸ
ਇਸ ਤੋਂ ਪਹਿਲਾਂ ਵੀ ਪੰਜਾਬ ਦੇ ਇੰਚਾਰਜ ਤੇ ਸਹਿ-ਇੰਚਾਰਜ ਸੂਬਾ ਲੀਡਰਸ਼ਿਪ ਨਾਲ ਮੀਟਿੰਗ ਕਰ ਚੁੱਕੇ ਹਨ। ਇਸ ਤੋਂ ਬਾਅਦ ‘ਨਵਾਂ ਪੰਜਾਬ, ਭਾਜਪਾ ਦੇ ਨਾਲ’ ਮੁਹਿੰਮ ਵੀ ਸ਼ੁਰੂ ਕੀਤੀ ਗਈ। ਹਾਲਾਂਕਿ ਕਿਸਾਨ ਅੰਦੋਲਨ ਕਾਰਨ ਭਾਜਪਾ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਨਹੀਂ ਕਰ ਸਕੀ। ਪਰ ਫਿਰ ਵੀ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।