ਬਾਲੀਵੁੱਡ ਅਦਾਕਾਰ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਬਿਜ਼ਨੈੱਸਮੈਨ ਪਤੀ ਰਾਜ ਕੁੰਦਰਾ ਵੱਲੋਂ ਅੱਜ ਮੰਗਲਵਾਰ ਨੂੰ ਅਦਾਕਾਰਾ ਸ਼ਰਲਿਨ ਚੋਪੜਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਤੋਂ ਝੂਠੇ ਤੇ ਬੇਬੁਨਿਆਦ ਦੋਸ਼ ਲਗਾਉਣ ਲਈ ਮੁਆਫੀ ਮੰਗਣ ਤੇ ਉਨ੍ਹਾਂ ਦੀ ਸਾਖ ਨੂੰ ਖਰਾਬ ਕਰਨ ਲਈ 50 ਕਰੋੜ ਰੁਪਏ ਦੀ ਮੰਗ ਕੀਤੀ ਹੈ ।
ਉਨ੍ਹਾਂ ਦੇ ਵਕੀਲ ਪ੍ਰਸ਼ਾਂਤ ਪਾਟਿਲ ਨੇ ਕਾਨੂੰਨੀ ਨੋਟਿਸ ਭੇਜ ਕੇ ਸ਼ਰਲਿਨ ਚੋਪੜਾ ਤੋਂ 7 ਦਿਨਾਂ ਦੇ ਅੰਦਰ ਪ੍ਰਮੁੱਖ ਅਖ਼ਬਾਰਾਂ ਅਤੇ ਡਿਜੀਟਲ ਮੀਡੀਆ ਪਲੇਟਫਾਰਮਾਂ ‘ਤੇ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗੀ ਹੈ। ਅਜਿਹਾ ਨਾ ਕਰਨ ‘ਤੇ ਸ਼ਰਲਿਨ ਚੋਪੜਾ ਖਿਲਾਫ ਸਿਵਲ ਅਤੇ ਅਪਰਾਧਿਕ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।
ਸ਼ਰਲਿਨ ਚੋਪੜਾ ਵੱਲੋਂ ਰਾਜ ਕੁੰਦਰਾ ਅਤੇ ਸ਼੍ਰੀਮਤੀ ਸ਼ਿਲਪਾ ਸ਼ੈੱਟੀ ਕੁੰਦਰਾ ਦੇ ਵਿਰੁੱਧ ਲਗਾਏ ਗਏ ਸਾਰੇ ਦੋਸ਼ ਬਿਨਾਂ ਕਿਸੇ ਸਬੂਤ ਦੇ ਮਨਘੜਤ, ਝੂਠੇ, ਬੇਤੁਕੇ ਤੇ ਬੇਬੁਨਿਆਦ ਹਨ। ਇੱਥੋਂ ਤੱਕ ਕਿ ਸ਼ਰਲਿਨ ਚੋਪੜਾ ਵੱਲੋਂ ਇਹ ਸਾਰੇ ਦੋਸ਼ ਉਨ੍ਹਾਂ ਨੂੰ ਬਦਨਾਮ ਕਰਨ ਤੇ ਉਨ੍ਹਾਂ ਦੀ ਸਾਖ ਨੂੰ ਖਰਾਬ ਕਰਨ ਲਈ ਲਗਾਏ ਗਏ ਹਨ।
ਕੁੰਦਰਾ ਅਤੇ ਚੋਪੜਾ ਦੋਵੇਂ ਇੱਕ ਪੋਨੋਗ੍ਰਾਫੀ ਮਾਮਲੇ ਵਿੱਚ ਦੋਸ਼ੀ ਹਨ। ਪਿਛਲੇ ਮਹੀਨੇ, ਕੁੰਦਰਾ ਨੂੰ ਦੋ ਮਹੀਨੇ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਮੁੰਬਈ ਦੀ ਇੱਕ ਅਦਾਲਤ ਨੇ ਇਸ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਸੀ। ਪਿਛਲੇ ਹਫਤੇ, ਚੋਪੜਾ ਨੇ ਸ਼ੈੱਟੀ ਅਤੇ ਕੁੰਦਰਾ ਦੇ ਖਿਲਾਫ ਇੱਥੇ ਜੁਹੂ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਦੋਵਾਂ ਵਿਰੁੱਧ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਸੀ। ਸ਼ਿਕਾਇਤ ਵਿੱਚ, ਉਸਨੇ ਪਰੇਸ਼ਾਨੀ, ਧੋਖਾਧੜੀ ਅਤੇ ਅਪਰਾਧਿਕ ਧਮਕਾਉਣ ਦੇ ਦੋਸ਼ ਵੀ ਲਗਾਏ ਹਨ।
ਵੀਡੀਓ ਲਈ ਕਲਿੱਕ ਕਰੋ -:
ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!
ਨੋਟਿਸ ਵਿਚ ਦੱਸਿਆ ਗਿਆ ਹੈ ਕਿ ਸ਼ਰਲਿਨ ਚੋਪੜਾ ਵੱਲੋਂ ਲਗਾਏ ਗਏ ਸਾਰੇ ਇਲਜ਼ਾਮ ਝੂਠੇ ਤੇ ਬੇਬੁਨਿਆਦ ਹਨ। ਉਹ ਖੁਦ ਵੀ ਇੱਕ ਪੋਨੋਗ੍ਰਾਫੀ ਮਾਮਲੇ ਵਿਚ ਮੁੰਬਈ ਪੁਲਿਸ ਵੱਲੋਂ ਦੋਸ਼ੀ ਪਾਈ ਗਈ ਸੀ। ਚੋਪੜਾ ਵੱਲੋਂ ਇਹ ਦੋਸ਼ ਮੀਡੀਆ ਦਾ ਧਿਆਨ ਆਪਣੇ ਵੱਲ ਖਿੱਚਣ ਤੇ ਸੁਰਖੀਆਂ ਬਟੋਰਨ ਲਈ ਲਗਾਏ ਗਏ ਹਨ।