Shiromani Akali Dal stands : ਕਿਸਾਨ ਦੇ ਹੱਕ ਵਿੱਚ ਅੱਜ ਹਰ ਵਰਗ ਇਕਜੁੱਟ ਹੋ ਕੇ ਸੰਘਰਸ਼ ਕਰਦਾ ਨਜ਼ਰ ਆਇਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਕਈ ਥਾਵਾਂ ’ਤੇ ਕਿਸਾਨਾਂ ਦੇ ਨਾਲ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਹਲਕਾ ਇੰਚਾਰਜ ਜਲੰਧਰ ਕੈਟ ਦੀ ਅਗਵਾਈ ਵਿੱਚ ਰਾਮਾਂਮੰਡੀ ਚੌਕ ਅਤੇ ਪਿੰਡ ਪਰਤਾਪਰੇ ਪੁੱਜੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨੀ ‘ਤੇ ਆਈ ਬਿਪਤਾ ਦਾ ਸਾਹਮਣਾ ਕਰ ਰਹੇ ਸਮੂਹ ਕਿਸਾਨ ਭਾਈਚਾਰੇ ਨਾਲ ਹਮੇਸ਼ਾ ਖੜ੍ਹਾ ਹੈ।
ਦੱਸਣਯੋਗ ਹੈ ਕਿ ਅੱਜ ਬਹੁਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਯੂਥ ਅਕਾਲੀ ਵਰਕਰ ਅਤੇ ਸਮੂਹ ਵਰਕਰਾ ਵੱਲੋਂ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਦੇ ਹੱਕ ਬੋਲਦੇ ਹੋਏ ਸ. ਮੱਕੜ ਨੇ ਕਿਹਾ ਕਿਸਾਨਾਂ ਨੇ ਕਈ ਦਹਾਕਿਆਂ ਦੀ ਮਿਹਨਤ ਮਗਰੋਂ ਬੰਜਰ ਜ਼ਮੀਨਾਂ ਨੂੰ ਜ਼ਰਖ਼ੇਜ਼ ਬਣਾਇਆ। ਕਰਜ਼ਿਆਂ ਦੀ ਪੰਡ ਸਿਰ ‘ਤੇ ਹੋਣ ਦੇ ਬਾਵਜੂਦ ਦੇਸ਼ ਦੇ ਅੰਨ ਭੰਡਾਰ ਨੂੰ ਭਰਿਆ। ਉਨ੍ਹਾਂ ਨੇ ਆਪਣੇ ਪਿਤਾ-ਪੁਰਖੀ ਕਿੱਤੇ ਨੂੰ ਹਮੇਸ਼ਾਂ ਤਰਜੀਹ ਦਿੱਤੀ। ਹੁਣ ਜਦੋਂ ਕਿਸਾਨਾਂ ‘ਤੇ ਉਜਾੜੇ ਦੀ ਤਲਵਾਰ ਲਟਕ ਰਹੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਚੁੱਪ ਨਹੀਂ ਬੈਠੇਗਾ, ਸੰਘਰਸ਼ ਕਰੇਗਾ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਿਵਾ ਕੇ ਰਹੇਗਾ।