ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ Youtube ਚੈਨਲ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਤੋਂ ਬਾਅਦ ਯੂਟਿਊਬ ਚੈਨਲ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਹੋਵੇਗਾ।
ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਟੈਕਨੀਕਲ ਸਟੂਡੀਓ ਤਿਆਰ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 23 ਜੁਲਾਈ ਤੋਂ ਚੈਨਲ ਤੋਂ ਟੈਂਡਰ ਖ਼ਤਮ ਹੋ ਰਿਹਾ ਹੈ। ਇਸ ਤੋਂ ਬਾਅਦ ਹੁਣ ਸ੍ਰੀ ਦਰਬਾਰ ਸਾਹਿਬ ਤੋਂ Youtube ਚੈਨਲ ‘ਤੇ ਗੁਰਬਾਣੀ ਲਾਈਵ ਹੋਵੇਗੀ।
ਇਹ ਵੀ ਪੜ੍ਹੋ : ਕੇਂਦਰ ਨਾਲ ਆਰ-ਪਾਰ ਦੀ ਲੜਾਈ, ਸੁਪਰੀਮ ਕੋਰਟ ਜਾਏਗੀ ਮਾਨ ਸਰਕਾਰ! ਪਹਿਲਾਂ PM ਮੋਦੀ ਨੂੰ ਮਿਲਣਗੇ CM ਮਾਨ
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਧ ਬਿੱਲ ਲਿਆਇਆ ਗਿਆ। ਸ਼੍ਰੋਮਣੀ ਕਮੇਟੀ ਨੇ ਇਸ ਸੋਧ ਬਿੱਲ ਨੂੰ ਰੱਦ ਕਰ ਦਿੱਤਾ ਹੈ। ਪ੍ਰਧਾਨ ਹਰਜਿੰਦਰ ਧਾਮੀ ਨੇ ਇਜਲਾਸ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਤਿਹਾਸ 103 ਸਾਲ ਪੁਰਾਣਾ ਹੈ। ਸ਼੍ਰੋਮਣੀ ਕਮੇਟੀ ਜਮਹੂਰੀ ਕਮੇਟੀ ਹੈ। ਉਨ੍ਹਾਂ ਕਿਹਾ ਕਿ 1925 ਦੇ ਐਕਟ ਵਿੱਚ ਸਰਕਾਰੀ ਨੂੰ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: