ਪੰਜਾਬ ਵਿਚ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਨੇ ਐਲਾਨ ਕੀਤਾ ਹੈ ਕਿ ਉਹ ਸੁਰੱਖਿਆ ਵਿਚ ਤਾਇਨਾਤ ਮੁਲਾਜ਼ਮ ਵਾਪਸ ਕਰਨਗੇ। ਬਾਲਾ ਸਾਹੇਬ ਠਾਕਰੇ ਦੇ ਬੁਲਾਰੇ ਚੰਦਰਕਾਂਤ ਚੱਢਾ ਨੇ ਕਿਹਾ ਕਿ ਅੱਜ ਸਾਰੇ ਸ਼ਿਵ ਸੈਨਿਕ ਜ਼ਿਲ੍ਹਾ ਪੁਲਿਸ ਦਫਤਰਾਂ ਵਿਚ ਪਹੁੰਚ ਕੇ ਆਪਣੀ ਸੁਰੱਖਿਆ ਵਾਪਸ ਦੇਣ ਜਾ ਰਹੇ ਹਨ।
ਚੱਢਾ ਨੇ ਕਿਹਾ ਕਿ ਦੇਸ਼ ਤੇ ਧਰਮ ਦੀ ਸੇਵਾ ਹੀ ਜੇਕਰ ਕਰਨੀ ਹੈ ਤਾਂ ਗੰਨਮੈਨ ਦੀ ਕੀ ਲੋੜ ਹੈ। ਸ਼ਿਵਸੈਮਾ ਪੰਜਾਬ ਦੇ ਮੁਖੀ ਯੋਗਰਾਜ ਸ਼ਰਮਾ ਦੇ ਹੁਕਮਾਂ ਦੇ ਬਾਅਦ ਇਹ ਫੈਸਲਾ ਲਿਆ ਗਿਆ ਹੈ। ਚੱਢਾ ਨੇ ਕਿਹਾ ਕਿ ਕੁਝ ਸ਼ਿਵ ਸੈਨਿਕ ਗਲਤ ਬਿਆਨਬਾਜ਼ੀ ਕਰ ਰਹੇ ਹਨ ਜਿਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਪੰਜਾਬ ਦੇ ਮਾਹੌਲ ਨੂੰ ਖਰਾਬ ਹੋਣ ਤੋਂ ਰੋਕਣ ਦੀ ਲੋੜ ਹੈ।
ਸ਼ਿਵ ਸੈਵਾ ਦੇ ਅਕਸ ਨੂੰ ਖਰਾਬ ਕਰਨ ਵਾਲੇ ਨੇਤਾਵਾਂ ਤੋਂ ਪੰਜਾਬ ਸ਼ਿਵ ਸੈਨਾ ਬਾਲਾ ਸਾਹਿਬ ਨੇ ਦੂਰੀ ਬਣਾ ਕੇ ਰੱਖੀ ਹੋਈ ਹੈ। ਹਿੰਦੂ ਧਰਮ ਦੀ ਰੱਖਿਆ ਲਈ ਉਹ ਹਮੇਸ਼ਾ ਤਿਆਰ ਹਨ। ਦੇਸ਼ ਵਿਰੋਧੀ ਤਾਕਤਾਂ ਦਾ ਪਹਿਲਾਂ ਵੀ ਵਿਰੋਧ ਕਰਦੇ ਰਹੇ ਹਨ ਤੇ ਅੱਗੇ ਵੀ ਵਿਰੋਧ ਕੀਤਾ ਜਾਵੇਗਾ। ਚੱਢਾ ਨੇ ਕਿਹਾ ਕਿ ਜੇਕਰ ਸ਼ਿਵ ਸੈਨਾ ਨੇਤਾਵਾਂ ‘ਤੇ ਹਮਲਾ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਪੁਲਿਸ ਦੀ ਨਹੀਂ ਹੋਵੇਗੀ। ਕਿਉਂਕਿ ਜੋ ਨੇਤਾ ਗਲਤ ਬਿਆਨਬਾਜ਼ੀ ਕਰਦੇ ਹਨ ਉਹ ਸੁਰੱਖਿਆ ਮੁਲਾਜ਼ਮਾਂ ਲਈ ਕਰਦੇ ਹਨ। ਇਸੇ ਵਜ੍ਹਾ ਨਾਲ ਉਹ ਆਪਣੇ ਸੁਰੱਖਿਆ ਮੁਲਾਜ਼ਮ ਵਾਪਸ ਦੇਣਗੇ। ਇਸ ਸਮੇਂ ਥਾਣਿਆਂ ਤੇ ਚੌਕੀਆਂ ਵਿਚ ਪੁਲਿਸ ਫੋਰਸ ਦੀ ਕਾਫੀ ਕਮੀ ਹੈ।
ਵੀਡੀਓ ਲਈ ਕਲਿੱਕ ਕਰੋ -: