SHO and ASI in Malout : ਕੋਰੋਨਾ ਮਹਾਮਾਰੀ ਪੁਲਿਸ ਮੁਲਾਜ਼ਮਾਂ ਨੂੰ ਵੀ ਲਗਾਤਾਰ ਆਪਣੀ ਲਪੇਟ ਵਿਚ ਲੈ ਰਹੀ ਹੈ। ਅੱਜ ਮਲੋਟ ਸਿਟੀ ਦੇ ਮੁੱਖ ਅਫਸਰ ਅਤੇ ਇਕ ASI ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਸਿਟੀ ਮਲੋਟ ਦੇ ਐਸਐਚਓ ਕਰਨਦੀਪ ਸਿੰਘ ਸੰਧੂ ਅਤੇ ਏਐਸਆਈ ਬਲਜਿੰਦਰ ਸਿੰਘ ਨੇ ਬੀਤੇ ਦਿਨੀਂ ਹਲਕੇ ਬੁਖਾਰ ਦੇ ਚੱਲਦਿਆਂ ਸਿਵਲ ਹਸਪਤਾਲ ਵਿਚ ਐਂਟੀਨਜ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਵਿਚ ਉਨ੍ਹਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੋਹਾਂ ਮੁਲਾਜ਼ਮਾਂ ਨੂੰ ਜ਼ਿਲ੍ਹਾ ਕੋਵਿਡ ਕੇਂਦਰ ਥੇਹੜੀ ’ਚ ਮੁੱਢਲੀ ਜਾਂਚ ਲਈ ਲਿਜਾਇਆ ਗਿਆ ਹੈ।
ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਕੋਰੋਨਾ ਹਸਪਤਾਲ ਦੇ ਇੰਚਾਰਜ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਚੈਅਕਪ ਤੋਂ ਬਾਅਦ ਉਨ੍ਹਾਂ ਨੂੰ ਘਰ ਵਿਚ ਵੀ ਆਈਸੋਲੇਟ ਕੀਤਾ ਗਿਆ ਹੈ। ਉਨ੍ਹਾਂ ਨੂੰ ਸਦਰ ਥਾਣੇ ਵਿਚ ਬਣੇ ਕੁਆਰਟਰਾਂ ਵਿਚ ਅਗਲੇ 14 ਦਿਨਾਂ ਲਈ ਆਈਸੋਲੇਸ਼ਨ ਵਿਚ ਰਖਿਆ ਜਾਵੇਗਾ। ਦੋਵਾਂ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਟੀ ਮਲੋਟ ਥਾਣੇ ਵਿਚ ਉਨ੍ਹਾਂ ਦੇ ਸੰਪਰਕ ਵਿਚ ਆਏ ਸਟਾਫ ਮੈਂਬਰਾਂ ਦਾ ਵੀ ਟੈਸਟ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਐਸਐਚਓ ਸਿਟੀ ਕਰਨਦੀਪ ਸਿੰਘ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਿਸ ਕਪਟਾਨ ਸ਼੍ਰੀਮਤੀ ਡੀ. ਸੂਡਰਵਿਲੀ ਨੇ ਇੰਸਪੈਕਟਰ ਵਿਸ਼ਨ ਲਾਲ ਨੂੰ ਮਲੋਟ ਦੇ ਐਸਐਚਓ ਵਜੋਂ ਤਾਇਨਾਤ ਕੀਤਾ ਹੈ। ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਸ਼ਾਸਨਿਕ ਉੱਚ ਅਧਿਕਾਰੀ ਦੇ ਡਰਾਈਵਰ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ, ਜਿਸ ਨੂੰ ਕੋਵਿਡ ਹਸਪਤਾਲ ਵਿਚ ਦਾਖਲ ਕਰਵਾਇਆ ਜਾ ਰਿਹਾ ੈਹ।