ਮੰਡੀ ਗੋਬਿੰਦਗੜ੍ਹ : ਹਲਕਾ ਅਮਲੋਹ ਅੰਦਰ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਰਕਲ ਇੰਚਾਰਜ ਰਣਜੀਤ ਸ਼ਰਮਾ ਵੱਡੀ ਗਿਣਤੀ ਸਾਥੀਆਂ ਸਮੇਤ ਐੱਸ. ਸੀ ਵਿੰਗ ਦੇ ਸਰਕਲ ਪ੍ਰਧਾਨ ਰਣਧੀਰ ਸਿੰਘ ਬਾਗੜੀਆ ਦੀ ਪ੍ਰੇਰਣਾ ਸਦਕਾ ਤੇ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।
ਇਸ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜੂ ਖੰਨਾ ਨੇ ਕਿਹਾ ਕਿ ਅੱਜ ਕਾਂਗਰਸ ਦੇ ਝੂਠੇ ਵਾਅਦਿਆਂ ਤੇ ਆਮ ਆਦਮੀ ਪਾਰਟੀ ਦੇ ਕੂੜ ਪ੍ਰਚਾਰ ਤੋਂ ਤੰਗ ਆਕੇ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ ਜਿਹੜਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਸ਼ੁੱਭ ਸੰਕੇਤ ਹਨ। ਉਨ੍ਹਾਂ ਕਿਹਾ ਕਿ ਜਿੱਥੇ ਕਾਂਗਰਸ ਆਪਣੇ ਹਰ ਵਾਅਦੇ ਤੋਂ ਮੁੱਕਰ ਕੇ ਸੂਬੇ ਅੰਦਰ ਬੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਉੱਥੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਹਥਿਆਉਣ ਦੇ ਮੰਸ਼ੇ ਨਾਲ ਵੱਖ-ਵੱਖ ਰਾਜਨੀਤਕ ਪਾਰਟੀਆਂ ਖਿਲਾਫ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀ ਭਾਂਤ ਜਾਣੂ ਹਨ ਤੇ ਹਰ ਰੋਜ਼ ਹੀ ਆਪ ਪਾਰਟੀ ਛੱਡ ਕੇ ਲੋਕ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਰਾਜੂ ਖੰਨਾ ਨੇ ਰਣਜੀਤ ਸ਼ਰਮਾ ਨਾਲ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਵਰਕਰਾਂ ਤੇ ਆਗੂਆਂ ਦਾ ਜਿੱਥੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਉੱਥੇ ਉਨ੍ਹਾਂ ਪਾਰਟੀ ਅੰਦਰ ਹਰ ਇੱਕ ਵਰਕਰ ਤੇ ਆਗੂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ‘ਤੇ ਰਣਜੀਤ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਵਾਸੀ ਵਿੰਗ ਦਾ ਜ਼ਿਲ੍ਹਾ ਸੀਨੀ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ। ਇਸ ਮੌਕੇ ‘ਤੇ ਸੀਨੀ ਆਗੂ ਜਤਿੰਦਰ ਸਿੰਘ ਧਾਲੀਵਾਲ, ਸਰਕਲ ਪ੍ਰਧਾਨ ਜੱਥੇ ਜਰਨੈਲ ਸਿੰਘ ਮਾਜਰੀ, ਯੂਥ ਆਗੂ ਗੁਰਜੀਤ ਸਿੰਘ ਕੋਟਲਾ, ਐਸ ਸੀ ਵਿੰਗ ਦੇ ਸਰਕਲ ਪ੍ਰਧਾਨ ਰਣਧੀਰ ਸਿੰਘ ਬਾਗੜੀਆ, ਪ੍ਰਧਾਨ ਹਰਭਜਨ ਸਿੰਘ ਅਮਲੋਹ ਵਿਸ਼ੇਸ਼ ਤੌਰ ‘ਤੇ ਮਜੂਦ ਰਹੇ। ਅੱਜ ਜਿਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਗਈ ਉਹਨਾਂ ਵਿੱਚ ਰਣਜੀਤ ਸ਼ਰਮਾ, ਸੁਆਮੀ ਮੰਡੀ, ਲਖਵੀਰ ਰਾਮ ਅਜਨਾਲੀ, ਅਮਿਤ ਸਿੰਘ ਅਜਨਾਲੀ, ਆਕਾਸ਼ਦੀਪ ਬਡਾਲੀ, ਸੋਨੂੰ ਅਜਨਾਲੀ, ਜਗਜੀਤ ਸਿੰਘ ਮੰਡੀ, ਹਰਪ੍ਰੀਤ ਸਿੰਘ ਅਜਨਾਲੀ, ਸੁਰਿੰਦਰਪਾਲ ਸਿੰਘ ਅੰਬੇ ਮਾਜਰਾ, ਅਮਰਨਾਥ ਮੰਡੀ, ਕੁਲਵੰਤ ਸਿੰਘ ਮੰਡੀ, ਜਸਵੰਤ ਸਿੰਘ ਮੰਡੀ ਤੇ ਜਗਦੀਪ ਸਿੰਘ ਅਜਨਾਲੀ ਪ੍ਰਮੁੱਖ ਹਨ।