ਕੇਂਦਰ ਮੁਲਾਜ਼ਮਾਂ ਲਈ ਸਰਕਾਰ ਨੇ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਨੂੰ ਜੇਕਰ ਮੁਲਾਜ਼ਮ ਅਣਦੇਖਾ ਕਰਦੇ ਹਨ ਤਾਂ ਉਨ੍ਹਾਂ ਨੂੰ ਰਿਟਾਇਰਮੈਂਟ ਦੇ ਬਾਅਦ ਪੈਨਸ਼ਨ ਤੇ ਗ੍ਰੈਚੂਟੀ ਤੋਂ ਵਾਂਝੇ ਹੋਣਾ ਪੈ ਸਕਦਾ ਹੈ। ਸਰਕਾਰ ਨੇ ਮੁਲਾਜ਼ਮਾਂ ਦੇ ਕੰਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਜੇਕਰ ਕੋਈ ਮੁਲਾਜ਼ਮ ਕੰਮ ਵਿਚ ਲਾਪ੍ਰਵਾਹੀ ਕਰਦਾ ਹੈ ਤਾਂ ਸਰਕਾਰ ਦੇ ਨਵੇਂ ਨਿਯਮ ਮੁਤਾਬਕ ਰਿਟਾਇਰਮੈਂਟ ਦੇ ਬਾਅਦ ਉਸ ਦੀ ਪੈਨਸ਼ਨ ਤੇ ਗ੍ਰੈਚੂਟੀ ਰੋਕਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਕੇਂਦਰ ਨੇ ਹਾਲ ਹੀ ਵਿੱਚ ਕੇਂਦਰੀ ਸਿਵਲ ਸੇਵਾਵਾਂ (ਪੈਨਸ਼ਨ) ਨਿਯਮ 2021 ਦੇ ਤਹਿਤ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਸੀਸੀਐਸ (ਪੈਨਸ਼ਨ) ਨਿਯਮ 2021 ਦੇ ਨਿਯਮ 8 ਵਿੱਚ ਬਦਲਾਅ ਕੀਤਾ ਸੀ, ਜਿਸ ਵਿੱਚ ਨਵੀਆਂ ਵਿਵਸਥਾਵਾਂ ਜੋੜੀਆਂ ਗਈਆਂ ਹਨ। ਇਸ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੇਂਦਰੀ ਕਰਮਚਾਰੀ ਆਪਣੀ ਸੇਵਾ ਦੌਰਾਨ ਕਿਸੇ ਗੰਭੀਰ ਅਪਰਾਧ ਜਾਂ ਲਾਪਰਵਾਹੀ ਦੇ ਦੋਸ਼ੀ ਪਾਏ ਜਾਂਦੇ ਹਨ ਤਾਂ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਦੀ ਗਰੈਚੁਟੀ ਅਤੇ ਪੈਨਸ਼ਨ ਬੰਦ ਕਰ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਬਦਲੇ ਹੋਏ ਨਿਯਮ ਦੀ ਸੂਚਨਾ ਕੇਂਦਰ ਵੱਲੋਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਦੋਸ਼ੀ ਕਰਮਚਾਰੀਆਂ ਦੀ ਸੂਚਨਾ ਮਿਲਦੀ ਹੈ ਤਾਂ ਉਨ੍ਹਾਂ ਦੀ ਪੈਨਸ਼ਨ ਅਤੇ ਗਰੈਚੁਟੀ ਰੋਕਣ ਲਈ ਕਾਰਵਾਈ ਕੀਤੀ ਜਾਵੇ। ਯਾਨੀ ਸਰਕਾਰ ਇਸ ਵਾਰ ਇਸ ਨਿਯਮ ਨੂੰ ਲੈ ਕੇ ਸਖਤ ਹੈ।
ਇਹ ਵੀ ਪੜ੍ਹੋ : ਕੈਨੇਡਾ ਲਈ ਪੰਜਾਬ ਤੇ ਚੰਡੀਗੜ੍ਹ ਤੋਂ ਸਿੱਧੀ ਉਡਾਣ ‘ਤੇ ਨਹੀਂ ਬਣੀ ਸਹਿਮਤੀ, ਨਿਰਾਸ਼ ਹੋਏ ਪੰਜਾਬੀ
ਜਾਰੀ ਨਿਯਮਾਂ ਅਨੁਸਾਰ ਜੇਕਰ ਨੌਕਰੀ ਦੌਰਾਨ ਇਨ੍ਹਾਂ ਮੁਲਾਜ਼ਮਾਂ ਵਿਰੁੱਧ ਕੋਈ ਵਿਭਾਗੀ ਜਾਂ ਅਦਾਲਤੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਸ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦੇਣੀ ਜ਼ਰੂਰੀ ਹੋਵੇਗੀ। ਜੇਕਰ ਕਿਸੇ ਕਰਮਚਾਰੀ ਨੂੰ ਰਿਟਾਇਰਮੈਂਟ ਤੋਂ ਬਾਅਦ ਦੁਬਾਰਾ ਨਿਯੁਕਤ ਕੀਤਾ ਜਾਂਦਾ ਹੈ, ਤਾਂ ਉਸ ‘ਤੇ ਵੀ ਉਹੀ ਨਿਯਮ ਲਾਗੂ ਹੋਣਗੇ। ਜੇਕਰ ਕਿਸੇ ਮੁਲਾਜ਼ਮ ਨੂੰ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਅਤੇ ਗ੍ਰੈਚੁਟੀ ਦੀ ਅਦਾਇਗੀ ਕੀਤੀ ਹੈ ਅਤੇ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਤੋਂ ਪੈਨਸ਼ਨ ਜਾਂ ਗ੍ਰੈਚੁਟੀ ਦੀ ਪੂਰੀ ਜਾਂ ਅੰਸ਼ਕ ਰਕਮ ਵਸੂਲ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਦਾ ਮੁਲਾਂਕਣ ਵਿਭਾਗ ਨੂੰ ਹੋਏ ਨੁਕਸਾਨ ਦੇ ਆਧਾਰ ‘ਤੇ ਕੀਤਾ ਜਾਵੇਗਾ। ਜੇਕਰ ਅਥਾਰਟੀ ਚਾਹੇ ਤਾਂ ਕਰਮਚਾਰੀ ਦੀ ਪੈਨਸ਼ਨ ਜਾਂ ਗਰੈਚੁਟੀ ਨੂੰ ਪੱਕੇ ਤੌਰ ‘ਤੇ ਜਾਂ ਕੁਝ ਸਮੇਂ ਲਈ ਰੋਕਿਆ ਜਾ ਸਕਦਾ ਹੈ।