ਅਮਰੀਕਾ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ। ਤਾਜ਼ਾ ਮਾਮਲਾ ਵਾਸ਼ਿੰਗਟਨ ਦਾ ਹੈ, ਜਿਥੇ ਰੇਂਟਨ ਸ਼ਹਿਰ ਗੋਲੀਆਂ ਦੀਆਂ ਆਵਾਜ਼ਾਂ ਨਾਲ ਗੂੰਜ ਉਠਿਆ। ਸਵੇਰੇ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਰੇਂਟਨ ਪੁਲਿਸ ਮੁਤਾਬਕ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਗੋਲੀਬਾਰੀ ਇਕ ਵੱਡੀ ਸਭਾ ਦੇ ਬਾਹਰ ਵਿਵਾਦ ਨਾਲ ਹੋਈ ਸੀ ਜਿਸ ਵਿਚ ਇਕ ਤੋਂ ਵਧ ਲੋਕਾਂ ਦੇ ਗੋਲੀ ਚਲਾਉਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਰੇਂਟਨ ਲਗਭਗ 10 ਲੱਖ 6 ਹਜ਼ਾਰ ਲੋਕਾਂ ਦਾ ਸ਼ਹਿਰ ਹੈ ਜੋ ਸੀਏਟਲ ਸ਼ਹਿਰ ਦੇ ਦੱਖਣ-ਪੂਰਬ ਵਿਚ ਹੈ। ਇਹ ਘਟਨਾ ਅਜਿਹੇ ਸਮੇਂ ‘ਤੇ ਹੋਈ ਹੈ ਜਦੋਂ ਅਮਰੀਕਾ ਬੰਦੂਕ ਨਾਲ ਜੁੜਿਆ ਕਾਨੂੰਨ ਲਿਆਉਣ ਬਾਰੇ ਸੋਚ ਰਿਹਾ ਹੈ। ਇਕ ਰਿਪੋਰਟ ਮੁਤਾਬਕ ਇਸ ਸਾਲ ਪੂਰੇ ਅਮਰੀਕਾ ਵਿਚ ਗਨ ਵਾਇਲੈਂਸ ਦੀਆਂ 302 ਤੋਂ ਵਧ ਘਟਨਾਵਾਂ ਸਾਹਮਣੇ ਆਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਅਮਰੀਕਾ ਵਿਚ ਲਗਾਤਾਰ ਵਧਦੀ ਗੋਲੀਬਾਰੀ ਤੇ ਬੰਦੂਕ ਹਿੰਸਾ ਦੀਆਂ ਘਟਨਾਵਾਂ ਨਾਲ ਰਾਸ਼ਟਰਪਤੀ ਜੋ ਬਿਡੇਨ ਵੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਸੀ ਕਿ ਬੱਚਿਆਂ ਤੇ ਪਰਿਵਾਰਾਂ ਦੀ ਸੁਰੱਖਿਆ ਲਈ ਅਮਰੀਕਾ ਨੂੰ ਹਥਿਆਰਾਂ ‘ਤੇ ਰੋਕ ਲਗਾਉਣ ਜਾਂ ਉਨ੍ਹਾਂ ਨੂੰ ਖਰੀਦਣ ਦੀ ਉਮਰ 18 ਤੋਂ 21 ਕਰਨ ਦੀ ਲੋੜ ਹੈ।