ਹੁਸ਼ਿਆਰਪੁਰ ਤਹਿਸੀਲ ਵਿਚ ਫਾਇਰਿੰਗ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਘਟਨਾ ਵਿਚ 2 ਨੌਜਵਾਨ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਇਕ ਨੂੰ ਤਤਕਾਲ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀ ਨੌਜਵਾਨ ਦੀ ਪਛਾਣ ਧੀਰਜ ਕੁਮਾਰ ਵਜੋਂ ਹੋਈ ਹੈ। ਦੂਜੇ ਨੌਜਵਾਨ ਨੂੰ ਨਿੱਜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਜਿਸ ਦੀ ਪਛਾਣ ਹੁਸ਼ਿਆਰਪੁਰ ਦੇ ਮੁਹੱਲਾ ਵਿਜੇ ਨਗਰ ਵਾਸੀ ਦੀਪਕ ਕੁਮਾਰ ਵਜੋਂ ਹੋਈ ਹੈ।
ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀ ਨੌਜਵਾਨ ਧੀਰਜ ਦੇ ਦੋਸਤ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ਵਿਚ ਕਿਸੇ ਕੰਮ ਤੋਂ ਗਿਆ ਸੀ। ਇਸ ਦੌਰਾਨ ਉਸ ਦੀ ਜਾਣ-ਪਛਾਣ ਵਾਲੇ ਇਕ ਨੌਜਵਾਨ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਸਣੇ ਉੱਤਰ ਭਾਰਤ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਮਾਪੀ ਪਈ 5.5 ਤੀਬਰਤਾ
ਗੋਲੀ ਧੀਰਜ ਕੁਮਾਰ ਦੇ ਪੇਟ ਦੇ ਹੇਠਲੇ ਹਿੱਸੇ ਵਿਚ ਲੱਗੀ ਹੈ ਜਦੋਂਕਿ ਉਸ ਨੇ ਭੱਜ ਕੇ ਕਿਸੇ ਤਰ੍ਹਾਂ ਜਾਨ ਬਚਾਈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਪੈਸਿਆਂ ਨੂੰ ਲੈ ਕੇ ਧੀਰਜ ਤੇ ਦੀਪਕ ਵਿਚ ਵਿਵਾਦ ਹੋਇਆ ਸੀ। ਇਸ ਦੌਰਾਨ ਗੋਲੀ ਚੱਲੀ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਡੀਐੱਸਪੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਪੱਖ ਜ਼ਖਮੀ ਹਨ ਤੇ ਬਿਆਨ ਦੇਣ ਦੀ ਹਾਲਤ ਵਿਚ ਨਹੀਂ ਹਨ।
ਵੀਡੀਓ ਲਈ ਕਲਿੱਕ ਕਰੋ -: