ਪ੍ਰਧਾਨ ਮੰਤਰੀ ਮੋਦੀ ਦਾ ਇਨ੍ਹੀਂ ਦਿਨੀਂ ਬਦਲਿਆ ਰੂਪ ਨਜ਼ਰ ਆ ਰਿਹਾ ਹੈ। ਬੀਤੇ ਦਿਨ ਉਨ੍ਹਾਂ ਨੇ ਅਚਾਨਕ ਖੇਤਾਂ ਦਾ ਗੇੜਾ ਮਾਰਿਆ ਅਤੇ ਅੱਜ ਦਰਗਾਹ ਸ਼ਰੀਫ ਖਵਾਜਾ ਮੋਇਨੂਦੀਨ ਚਿਸ਼ਤੀ ਲਈ ਚਾਦਰ ਭੇਜੀ।
ਐਤਵਾਰ ਨੂੰ ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਅਤੇ ਰਾਜ ਸਭਾ ਵਿੱਚ ਸਦਨ ਦੇ ਉਪ ਨੇਤਾ ਮੁਖਤਾਰ ਅੱਬਾਸ ਨਕਵੀ ਨੇ ਅਜਮੇਰ ਵਿੱਚ ਦਰਗਾਹ ਸ਼ਰੀਫ ਖਵਾਜ਼ਾ ਮੋਇਨੂਦੀਨ ਚਿਸ਼ਤੀ ਦੇ 810ਵੇਂ ਸਾਲਾਨਾ ਉਰਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਚਾਦਰ’ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੂਫ਼ੀਆਂ ਦੀ ਸੋਚ, ਸੰਤਾਂ ਦੇ ਸੰਸਕਾਰ ਅਤੇ ਸਮਾਜ ਦੇ ਸਰਬਪੱਖੀ ਸਸ਼ਕਤੀਕਰਨ ਦਾ ਸੰਕਲਪ ਹੀ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦਾ ਮਜ਼ਬੂਤ ਮੰਤਰ ਹੈ।
ਨਕਵੀ ਨੇ ਅਜ਼ਮੇਰ ਦਰਗਾਹ ਸ਼ਰੀਫ ਵਿਖੇ ਖਵਾਜਾ ਮੋਇਨੂਦੀਨ ਚਿਸ਼ਤੀ ਦੇ 810ਵੇਂ ਸਾਲਾਨਾ ਉਰਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਚਾਦਰ’ ਭੇਟ ਕੀਤੀ ਅਤੇ ਵੱਡੀ ਗਿਣਤੀ ‘ਚ ਮੌਜੂਦ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣਾ ਸੰਦੇਸ਼ ਪੜ੍ਹ ਕੇ ਸੁਣਾਇਆ। ਪ੍ਰਧਾਨ ਮੰਤਰੀ ਵੱਲੋਂ ਭੇਜੀ ਗਈ ‘ਚਾਦਰ’ ਦਾ ਉੱਥੇ ਮੌਜੂਦ ਲੋਕਾਂ ਵੱਲੋਂ ਪੂਰੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ ਅਤੇ ਖਵਾਜ਼ਾ ਗਰੀਬ ਨਵਾਜ਼ ਦੇ ਦਰਬਾਰ ਵਿੱਚ ਪੇਸ਼ ਕੀਤੀ ਗਈ।
ਅਧਿਕਾਰਤ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਦੇਸ਼ ‘ਚ ਕਿਹਾ, ‘ਖਵਾਜ਼ਾ ਮੋਇਨੂਦੀਨ ਚਿਸ਼ਤੀ ਦੇ 810ਵੇਂ ਉਰਸ ‘ਤੇ ਦੁਨੀਆ ਭਰ ਦੇ ਉਨ੍ਹਾਂ ਦੇ ਪੈਰੋਕਾਰਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ। ਵਿਸ਼ਵ ਨੂੰ ਮਨੁੱਖਤਾ ਦਾ ਸੁਨੇਹਾ ਦੇਣ ਵਾਲੇ ਮਹਾਨ ਸੂਫੀ ਸੰਤ ਦੇ ਉਰਸ ਮੌਕੇ ਅਜਮੇਰ ਸ਼ਰੀਫ ਵਿੱਚ ਚਾਦਰ ਚੜ੍ਹਾ ਕੇ ਸ਼ਰਧਾਂਜਲੀ ਭੇਟ ਕਰਦਾ ਹਾਂ।’
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਗਰੀਬ ਨਵਾਜ਼ ਦੇ ਆਦਰਸ਼ਕਾਂ ਤੇ ਵਿਚਾਰਾਂ ਤੋਂ ਪੀੜ੍ਹੀਆਂ ਨੂੰ ਲਗਾਤਾਰ ਪ੍ਰੇਰਣਾ ਮਿਲਦੀ ਰਹੇਗੀ। ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਇਹ ਤਿਉਹਾਰ ਸ਼ਰਧਾਲੂਆਂ ਦੀ ਆਸਥਾ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰੇਗਾ। ਇਸੇ ਵਿਸ਼ਵਾਸ ਨਾਲ ਖਵਾਜ਼ਾ ਮੋਇਨੂਦੀਨ ਚਿਸ਼ਤੀ ਦੇ ਸਾਲਾਨਾ ਉਰਸ ਦੇ ਮੌਕੇ ‘ਤੇ ਦਰਗਾਹ ਅਜਮੇਰ ਸ਼ਰੀਫ ਤੋਂ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ।”